ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ਼੍ਰੀਵਾਸਤਵ ਕਰਨਗੇ ਲਖੀਮਪੁਰ ਮਾਮਲੇ ਦੀ ਜਾਂਚ

ਨਵੀਂ ਦਿੱਲੀ : ਲਖੀਮਪੁਰ ਹਿੰਸਾ ਦੀ ਜਾਂਚ ਦੇ ਲਈ ਯੂਪੀ ਸਰਕਾਰ ਨੇ ਜਾਂਚ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ ਇਕ ਮੈਂਬਰੀ ਕਮੇਟੀ…

ਨਵੀਂ ਦਿੱਲੀ : ਲਖੀਮਪੁਰ ਹਿੰਸਾ ਦੀ ਜਾਂਚ ਦੇ ਲਈ ਯੂਪੀ ਸਰਕਾਰ ਨੇ ਜਾਂਚ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ ਇਕ ਮੈਂਬਰੀ ਕਮੇਟੀ ਲਖੀਮਪੁਰ ਖੀਰੀ ਕਾਂਡ ਦੀ ਜਾਂਚ ਕਰੇਗਾ। ਇਸ ਜਾਂਚ ਕਮੀਸ਼ਨ ਨੇ ਇਲਾਹਾਬਾਦ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ਼੍ਰੀਵਾਸਤਵ ਸ਼ਾਮਲ ਹਨ। ਇਸਦੀ ਜਾਣਕਾਰੀ ਸਰਕਾਰ ਨੇ ਦਿੱਤੀ ਹੈ।

Also Read : ਕੇਂਦਰ ਸਰਕਾਰ ਦਾ ਵੱਡਾ ਐਲਾਨ, ਪੁਰਾਣੇ ਵਾਹਨਾਂ ਨੂੰ ਹਟਾਉਣ ‘ਤੇ ਸੜਕ ਟੈਕਸ’ ਚ ਮਿਲੇਗੀ 25 ਫੀਸਦੀ ਤੱਕ ਦੀ ਛੋਟ

ਦੱਸ ਦਈਏ ਕਿ ਲਖੀਮਪੁਰ ਖੀਰੀ ‘ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।ਇੰਨ੍ਹਾਂ ਕਿਸਾਨਾਂ ਨੂੰ ਭਾਜਪਾ ਨੇਤਾ ਅਜੈ ਮਿਸ਼ਰਾ ਦੇ ਬੇਟੇ ਨੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣੀ ਗੱਡੀ ਨਾਲ ਦਰੜ ਦਿੱਤਾ ਸੀ।ਹੁਣ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ਼੍ਰੀਵਾਸਤਵ ਤੋਂ ਇਸ ਮਾਮਲੇ ਦੀ ਜਾਂਚ ਕਰਨਗੇ। ਉਨ੍ਹਾਂ ਜਾਂਚ ਕਮੀਸ਼ਨ ਦਾ ਮੁੱਖ ਦਫਤਰ ਲਖੀਮਪੁਰ ਹੀ ਹੋਵੇਗਾ।ਉਨ੍ਹਾਂ ਨੂੰ 2 ਮਹੀਨਿਆਂ ਦੇ ਅੰਦਰ ਹੀ ਜਾਂਚ ਦੀ ਰਿਪੋਰਟ ਦੇਣੀ ਹੋਵੇਗੀ।

Leave a Reply

Your email address will not be published. Required fields are marked *