ਮੋਗਾ : ਪੰਜਾਬ ਦੇ ਮੋਗਾ ਦੇ ਬਰੀਵਾਲਾ ਮੁਹੱਲੇ ਦੇ ਰਹਿਣ ਵਾਲੇ 21 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਹਮਲੇ ਵਿਚ ਸ਼ਿਵ ਸੈਨਾ ਦੇ ਇਕ ਨੇਤਾ ਅਤੇ ਉਸ ਦੀ ਪਤਨੀ ਦੇ ਸ਼ਾਮਲ ਹੋਣ ਦਾ ਦੋਸ਼ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਦੇਰ ਰਾਤ ਆਪਣਾ ਸੈਲੂਨ ਬੰਦ ਕਰਕੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੇ ਪਿਤਾ ਸੁਰਜੀਤ ਸਿੰਘ ਵੱਲੋਂ ਦਿੱਤੇ ਬਿਆਨ ਤੋਂ ਬਾਅਦ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ਿਵ ਸੈਨਾ ਪੰਜਾਬ ਦੇ ਯੂਥ ਪ੍ਰਧਾਨ ਪੰਕਜ ਚੋਪੜਾ ਤੋਂ ਇਲਾਵਾ ਸੀਮਾ ਚੋਪੜਾ, ਦਮਨ ਚੋਪੜਾ, ਅਮਨਜੋਤ, ਸੰਦੀਪ, ਗਗਨ ਨੂੰ ਨਾਮਜ਼ਦ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਕਰੀਬ ਚਾਰ-ਪੰਜ ਮਹੀਨੇ ਪਹਿਲਾਂ ਮ੍ਰਿਤਕ ਦਾ ਕਿਸੇ ਗੱਲ ਨੂੰ ਲੈ ਕੇ ਮੁਲਜ਼ਮਾਂ ਨਾਲ ਝਗੜਾ ਹੋਇਆ ਸੀ। ਜਿਸ ਕਾਰਨ ਮੁਲਜ਼ਮਾਂ ਦੀ ਉਸ ਨਾਲ ਰੰਜਿਸ਼ ਸੀ।
ਜਾਣਕਾਰੀ ਦਿੰਦਿਆਂ ਡੀਐਸਪੀ ਬਾਲਕ੍ਰਿਸ਼ਨ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਹਰਿੰਦਰ ਸਿੰਘ ਦੇਰ ਰਾਤ ਆਪਣਾ ਸੈਲੂਨ ਬੰਦ ਕਰਕੇ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਉਸ ‘ਤੇ ਹਮਲਾ ਕੀਤਾ ਗਿਆ।
ਸੈਲੂਨ ਬੰਦ ਕਰ ਕੇ ਘਰ ਪਰਤਦੇ ਨੂੰ ਘੇਰ ਕੇ ਕੱਢੀ ਰੰਜਿਸ਼, ਚਾਕੂ ਨਾਲ ਉਤਾਰਿਆ ਮੌਤ ਦੇ ਘਾਟ, ਦੋਸ਼ : ਸ਼ਿਵ ਸੈਨਾ ਨੇਤਾ ਤੇ ਪਤਨੀ ਦਾ ਹੱਥ
ਮੋਗਾ : ਪੰਜਾਬ ਦੇ ਮੋਗਾ ਦੇ ਬਰੀਵਾਲਾ ਮੁਹੱਲੇ ਦੇ ਰਹਿਣ ਵਾਲੇ 21 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ।…
