Rewari Encounter : ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦੌਰਾਨ 2 ਗੈਂਗਸਟਰ ਜ਼ਖਮੀ, 2 ਗ੍ਰਿਫ਼ਤਾਰ

ਰੇਵਾੜੀ: ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਵਿੱਚ ਸੀ.ਆਈ.ਏ (CIA) ਪੁਲਿਸ ਅਤੇ ਅਪਰਾਧੀਆਂ ਵਿਚਕਾਰ ਹੋਈ ਜ਼ਬਰਦਸਤ ਮੁੱਠਭੇੜ ਵਿੱਚ ਦੋ  ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ, ਜਦਕਿ…

Rewari Encounter

ਰੇਵਾੜੀ: ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਵਿੱਚ ਸੀ.ਆਈ.ਏ (CIA) ਪੁਲਿਸ ਅਤੇ ਅਪਰਾਧੀਆਂ ਵਿਚਕਾਰ ਹੋਈ ਜ਼ਬਰਦਸਤ ਮੁੱਠਭੇੜ ਵਿੱਚ ਦੋ  ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ, ਜਦਕਿ ਉਨ੍ਹਾਂ ਦੇ ਦੋ ਹੋਰ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ ਕਈ ਰਾਊਂਡ ਫਾਇਰਿੰਗ ਹੋਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਪਿੱਛਾ ਕਰ ਰਹੀ ਪੁਲਿਸ ਤੇ ਚਲਾਈਆਂ ਤਾਬੜਤੋੜ ਗੋਲੀਆ

ਜਾਣਕਾਰੀ ਅਨੁਸਾਰ ਸੀ.ਆਈ.ਏ ਟੀਮ ਨੂੰ ਇਲਾਕੇ ਵਿੱਚ ਕੁਝ ਸ਼ਾਤਿਰ ਅਪਰਾਧੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਕਾਰ ਵਿੱਚ ਸਵਾਰ ਹੋ ਕੇ ਫ਼ਰਾਰ ਹੋ ਗਏ। ਪੁਲਿਸ ਨੇ ਪਿੱਛਾ ਕਰਦਿਆਂ ਉਨ੍ਹਾਂ ਨੂੰ ਧਾਰੂਹੇੜਾ ਦੇ ਪਿੰਡ ਜੀਤਪੁਰਾ ਕੋਲ ਘੇਰ ਲਿਆ। ਖ਼ੁਦ ਨੂੰ ਫਸਿਆ ਦੇਖ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਵਿੱਚ ਵਿਕਾਸ ਅਤੇ ਹਰਸ਼ ਤੋਤਲਾ ਨਾਮਕ ਦੋ ਬਦਮਾਸ਼ਾਂ ਦੀਆਂ ਲੱਤਾਂ ‘ਚ ਗੋਲੀ ਲੱਗੀ।

ਬੁਲੇਟਪਰੂਫ ਜੈਕਟ ਨੇ ਬਚਾਈ ਪੁਲਿਸ ਮੁਲਾਜ਼ਮ ਦੀ ਜਾਨ

ਮੁੱਠਭੇੜ ਦੌਰਾਨ ਇੱਕ ਗੋਲੀ ਪੁਲਿਸ ਮੁਲਾਜ਼ਮ ਨੂੰ ਵੀ ਲੱਗੀ, ਪਰ ਬੁਲੇਟਪਰੂਫ ਜੈਕਟ ਪਹਿਨੀ ਹੋਣ ਕਾਰਨ ਉਸ ਦਾ ਬਚਾਅ ਹੋ ਗਿਆ। ਪੁਲਿਸ ਨੇ ਮੌਕੇ ਤੋਂ ਅੱਜੂ ਸਮੇਤ ਦੋ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਦਮਾਸ਼ਾਂ ਦੀ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਨਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ ਹੈੱਡਕੁਆਰਟਰ ਡਾ. ਰਵਿੰਦਰ ਅਤੇ ਬਾਵਲ ਡੀ.ਐਸ.ਪੀ ਸੁਰੇਂਦਰ ਸ਼ਿਓਰਾਣ ਸਮੇਤ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ।

ਕਈ ਸੰਗੀਨ ਮਾਮਲਿਆਂ ਵਿੱਚ ਲੋੜੀਂਦੇ ਸਨ ਮੁਲਜ਼ਮ

ਫੜੇ ਗਏ ਬਦਮਾਸ਼ ਲੰਬੇ ਸਮੇਂ ਤੋਂ ਪੁਲਿਸ ਲਈ ਸਿਰਦਰਦੀ ਬਣੇ ਹੋਏ ਸਨ। ਜ਼ਖਮੀ ਹੋਏ ਵਿਕਾਸ ਅਤੇ ਹਰਸ਼ ‘ਤੇ ਕਤਲ, ਲੁੱਟ-ਖੋਹ ਅਤੇ ਡਕੈਤੀ ਵਰਗੇ ਅੱਧਾ ਦਰਜਨ ਤੋਂ ਵੱਧ ਮੁਕੱਦਮੇ ਦਰਜ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਇਨ੍ਹਾਂ ਪਾਸੋਂ ਪੁੱਛਗਿੱਛ ਦੌਰਾਨ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਜ਼ਖਮੀ ਬਦਮਾਸ਼ਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/amritsars-idh-market-closed-market-closed-in-protest-against-hooliganism-and-demand-for-month/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ 

Leave a Reply

Your email address will not be published. Required fields are marked *