ਕੋਲਕਾਤਾ ਹਵਾਈ ਅੱਡੇ ‘ਤੇ ਹੜਕੰਪ: ਸ਼ਿਲਾਂਗ ਜਾਣ ਵਾਲੀ ਇੰਡੀਗੋ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਕੋਲਕਾਤਾ : ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸ਼ਿਲਾਂਗ ਜਾਣ ਵਾਲੀ…

ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ਨੀਵਾਰ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸ਼ਿਲਾਂਗ ਜਾਣ ਵਾਲੀ ਇੰਡੀਗੋ

ਕੋਲਕਾਤਾ : ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸ਼ਿਲਾਂਗ ਜਾਣ ਵਾਲੀ ਇੰਡੀਗੋ ਦੀ ਫਲਾਈਟ (6E 7304) ਵਿੱਚ ਬੰਬ ਹੋਣ ਦੀ ਖ਼ਬਰ ਮਿਲੀ। ਜਹਾਜ਼ ਵਿੱਚ ਯਾਤਰੀਆਂ ਦੇ ਸਵਾਰ ਹੋਣ ਤੋਂ ਪਹਿਲਾਂ ਹੀ ਚੈਕਿੰਗ ਦੌਰਾਨ ਜਹਾਜ਼ ਦੇ ਪਖਾਨੇ (ਲਾਵੇਟਰੀ) ਵਿੱਚੋਂ ਹੱਥ ਨਾਲ ਲਿਖਿਆ ਇੱਕ ਨੋਟ ਬਰਾਮਦ ਹੋਇਆ, ਜਿਸ ਵਿੱਚ ਜਹਾਜ਼ ਨੂੰ ਬੰਬ ਨਾਲ ਉਡਾਉਣ ਦਾ ਦਾਅਵਾ ਕੀਤਾ ਗਿਆ ਸੀ।

ਸੁਰੱਖਿਆ ਏਜੰਸੀਆਂ ਹੋਈਆ ਅਲਰਟ

ਏਅਰਪੋਰਟ ਅਥਾਰਟੀ ਆਫ ਇੰਡੀਆ (AAI) ਦੇ ਅਨੁਸਾਰ, ਇਹ ਸ਼ੱਕੀ ਨੋਟ ਸਵੇਰੇ ਇੱਕ ਕਰੂ ਮੈਂਬਰ ਦੀ ਨਜ਼ਰ ਵਿੱਚ ਆਇਆ, ਜਿਸ ਤੋਂ ਬਾਅਦ ਤੁਰੰਤ ਸੁਰੱਖਿਆ ਏਜੰਸੀਆਂ ਨੂੰ ਸੁਚੇਤ ਕੀਤਾ ਗਿਆ। ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ, ਜਹਾਜ਼ ਨੂੰ ਤੁਰੰਤ ‘ਆਈਸੋਲੇਸ਼ਨ ਬੇਅ’ ਵਿੱਚ ਲਿਜਾਇਆ ਗਿਆ। ਬੰਬ ਨਿਰੋਧਕ ਦਸਤੇ ਅਤੇ ਹੋਰ ਜਾਂਚ ਏਜੰਸੀਆਂ ਵੱਲੋਂ ਪੂਰੇ ਜਹਾਜ਼ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਹਾਲਾਂਕਿ, ਹੁਣ ਤੱਕ ਦੀ ਜਾਂਚ ਵਿੱਚ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ, ਪਰ ਸੁਰੱਖਿਆ ਦੇ ਮੱਦੇਨਜ਼ਰ ਜਾਂਚ ਜਾਰੀ ਹੈ।

ਫਲਾਈਟਾਂ ਨੂੰ ਧਮਕੀਆਂ ਮਿਲਣੀਆ ਸ਼ੁਰੂ   

ਦੇਸ਼ ਵਿੱਚ ਘਰੇਲੂ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 18 ਜਨਵਰੀ ਨੂੰ ਦਿੱਲੀ ਤੋਂ ਬਾਗਡੋਗਰਾ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਵੀ ਟਿਸ਼ੂ ਪੇਪਰ ‘ਤੇ ਬੰਬ ਦੀ ਧਮਕੀ ਲਿਖੀ ਮਿਲੀ ਸੀ, ਜਿਸ ਕਾਰਨ ਜਹਾਜ਼ ਨੂੰ ਲਖਨਊ ਵੱਲ ਮੋੜਨਾ ਪਿਆ ਸੀ। ਇਸੇ ਤਰ੍ਹਾਂ ਦਿੱਲੀ ਤੋਂ ਪੁਣੇ ਜਾ ਰਹੀ ਫਲਾਈਟ (6E 2608) ਦੇ ਟਾਇਲਟ ਵਿੱਚੋਂ ਵੀ ਅਜਿਹਾ ਹੀ ਨੋਟ ਮਿਲਿਆ ਸੀ।

ਯਾਤਰੀਆਂ ਦੀ ਸੁਰੱਖਿਆ ਸਭ ਤੋਂ ਉੱਪਰ

ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਅਫਵਾਹਾਂ ਜਾਂ ਧਮਕੀਆਂ ਨਾਲ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹਰ ਮਾਮਲੇ ਵਿੱਚ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾਂਦੀ ਹੈ। ਪਿਛਲੀਆਂ ਘਟਨਾਵਾਂ ਵਾਂਗ ਇਸ ਮਾਮਲੇ ਵਿੱਚ ਵੀ ਹਾਲੇ ਤੱਕ ਕੋਈ ਖਤਰਾ ਸਾਹਮਣੇ ਨਹੀਂ ਆਇਆ ਹੈ, ਪਰ ਅਜਿਹੀਆਂ ਸ਼ਰਾਰਤੀ ਹਰਕਤਾਂ ਕਾਰਨ ਹਵਾਈ ਸੇਵਾਵਾਂ ਵਿੱਚ ਵਿਘਨ ਪੈ ਰਿਹਾ ਹੈ ਅਤੇ ਯਾਤਰੀਆਂ ਨੂੰ ਖ਼ੁਆਰ ਹੋਣਾ ਪੈ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ‘ਕਮਿਊਨਿਟੀ ਫਿਊਨਰਲ ਵੈਨ’ ਸੇਵਾ ਦੀ ਸ਼ੁਰੂਆਤ; ਬਲੌਂਗੀ ਸ਼ਮਸ਼ਾਨ ਘਾਟ ਨੂੰ ਮਿਲੀ ਵੱਡੀ ਸਹੂਲਤ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *