ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੀਜੀਪੀ ਦਿਨਕਰ ਗੁਪਤਾ ਦੇ ਸ਼ਨੀਵਾਰ ਨੂੰ ਦਿੱਤੇ ਬਿਆਨ ‘ਤੇ ਸਿਆਸਤ ਭੱਖਦੀ ਨਜ਼ਰ ਆ ਰਹੀ ਹੈ। ਅੱਜ ਵਿਧਾਨਸਭਾ ਬਾਹਰ ਬਜਟ ਇਜਲਾਸ ਦੇ ਦੂਜੇ ਦਿਵ ਆਪ ਆਗੂ ਹਰਪਾਲ ਚੀਮਾ ਨੇ ਭਾਰਤ ਭੂਸ਼ਣ ਆਸ਼ੂ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਭਾਰਤ ਭੂਸ਼ਣ ਆਸ਼ੂ ਨੂੰ ਬਰਖਾਸਤ ਕਰਨ ਦੀ ਗੱਲ ਆਖੀ ਹੈ। ਦੱਸ ਦਈਏ ਆਪ ਨੇਤਾਵਾਂ ਦਾ ਕਹਿਣਾ ਹੈ ਕਿ, ਭਾਰਤ ਭੂਸ਼ਣ ਆਸ਼ੂ ਵੀ ਪਹਿਲਾ ਅੱਤਵਾਦੀ ਬਿਆਨ ਦੇ ਚੁੱਕੇ ਹਨ ਅਤੇ ਉਨ੍ਹਾਂ ‘ਤੇ ਪਹਿਲਾ ਹੀ ਕਈ ਮਾਮਲੇ ਦਰਜ ਹੈ, ਜਿਸ ਖਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ, ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਨੇ ਸਿੱਖ ਕੌਮ ਦੀ ਆਸਥਾ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਨੂੰ ਅੱਤਵਾਦੀ ਮੰਤਰੀ ਕਰਾਰ ਦਿੱਤਾ ਹੈ।
ਨਾਲ ਹੀ ਆਪ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਚੌਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਝੂਠਾ ਕਰਾਰ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ, ਡੀਜੀਪੀ ਦੇ ਬਿਆਨ ਨੇ ਸਿੱਖ ਕੌਮ ਨੂੰ ਖਤਰੇ ‘ਚ ਪਾ ਦਿੱਤਾ ਹੈ ਅਤੇ ਡੀਜੀਪੀ ਨੂੰ ਆਪਣੇ ਅਹੁਦੇ ਤੋਂ ਹਟਾਉਂਣ ਦੀ ਗੱਲ ਕਹਿ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ, ਡੀਜੀਪੀ ਨੇ ਬੇਸ਼ੱਕ ਮੁਆਫੀ ਮੰਗ ਲਈ ਹੈ ਪਰ ਇਹ ਗਲ਼ਤੀ ਮੁਆਫ ਕਰਨ ਵਾਲੀ ਨਹੀਂ ਹੈ ਅਤੇ ਡੀਜੀਪੀ ਨੂੰ ਬਰਖਾਸਤ ਕੀਤਾ ਜਾਵੇ।
https://www.facebook.com/LivingIndiaNewschannel/videos/1664816753660928/


