ਦਿੱਲੀ : ਰਾਜਧਾਨੀ ਦਿੱਲੀ ਵਿੱਚ ‘ਕੌਕਰੋਚ ਜਨਤਾ ਪਾਰਟੀ’ ਵੱਲੋਂ ਕੱਢੇ ਜਾ ਰਹੇ ਸੰਸਦ ਮਾਰਚ ਦੌਰਾਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਪੁਲਿਸ ਦੀਆਂ ਤਮਾਮ ਰੋਕਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਬਿਲਕੁਲ ਨੇੜੇ ਪਹੁੰਚਣ ਵਿੱਚ ਕਾਮਯਾਬ ਹੋ ਗਏ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਇਸ ਹਿੰਸਕ ਝੜਪ ਵਿੱਚ ਕਈ ਲੋਕ ਜ਼ਖ਼ਮੀ ਹੋਏ ਹਨ।
ਮੈਟਰੋ ਸਟੇਸ਼ਨਾਂ ‘ਚ ਵੜੇ ਪ੍ਰਦਰਸ਼ਨਕਾਰੀ, ਲਗਾਏ ਨਾਅਰੇ
ਪੁਲਿਸ ਕਾਰਵਾਈ ਤੋਂ ਬਾਅਦ ਜੰਤਰ-ਮੰਤਰ ‘ਤੇ ਭਗਦੜ ਵਰਗਾ ਮਾਹੌਲ ਬਣ ਗਿਆ। ਪ੍ਰਦਰਸ਼ਨਕਾਰੀਆਂ ਦਾ ਵੱਡਾ ਸਮੂਹ ਨੇੜਲੇ ‘ਰਾਜੀਵ ਚੌਕ’ ਅਤੇ ‘ਮੰਡੀ ਹਾਊਸ’ ਮੈਟਰੋ ਸਟੇਸ਼ਨਾਂ ਦੇ ਅੰਦਰ ਦਾਖ਼ਲ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਮੈਟਰੋ ਸਟੇਸ਼ਨਾਂ ਦੇ ਅੰਦਰ ਜ਼ੋਰਦਾਰ ਬੈਨਰ-ਪੋਸਟਰ ਲਹਿਰਾਉਂਦਿਆਂ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਗਾਏ, ਜਿਸ ਨਾਲ ਆਮ ਯਾਤਰੀਆਂ ਵਿੱਚ ਵੀ ਅਫਰਾ-ਤਫਰੀ ਦਾ ਮਾਹੌਲ ਬਣ ਗਿਆ।
ਐਤਵਾਰ ਰਾਤ ਤੋਂ ਹੀ ਜੰਤਰ-ਮੰਤਰ ‘ਤੇ ਡਟੇ ਹੋਏ ਸਨ ਲੋਕ
ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਐਤਵਾਰ ਰਾਤ 11 ਵਜੇ ਤੋਂ ਹੀ ਜੰਤਰ-ਮੰਤਰ ‘ਤੇ ਇਕੱਠੇ ਹੋਣਾ ਸ਼ੁਰੂ ਹੋ ਗਏ ਸਨ। ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੂਰੀ ਰਾਤ ਫੁੱਟਪਾਥਾਂ ‘ਤੇ ਹੀ ਸੋ ਕੇ ਬੁਲਾਈ। ਸੋਮਵਾਰ ਸਵੇਰੇ ਜਿਵੇਂ ਹੀ ‘ਸੰਸਦ ਮਾਰਚ’ ਸ਼ੁਰੂ ਹੋਇਆ, ਤਾਂ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਤਿੱਖੀ ਧੱਕਾ-ਮੁੱਕੀ ਸ਼ੁਰੂ ਹੋ ਗਈ ਅਤੇ ਮਾਮਲਾ ਹਿੰਸਕ ਰੂਪ ਧਾਰਨ ਕਰ ਗਿਆ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਸੰਸਦ ਮਾਰਚ ਦੌਰਾਨ ਜੰਤਰ-ਮੰਤਰ ‘ਤੇ ਭਾਰੀ ਬਵਾਲ: ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ, 5 ਮੈਟਰੋ ਸਟੇਸ਼ਨ ਬੰਦ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

