ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਪਾਣੀਆਂ ‘ਤੇ ਸਿਆਸਤ ਹੁਣ ਹੋਰ ਗਰਮਾਉਣ ਦੀ ਸੰਭਾਵਨਾ ਹੈ।
ਕੇਂਦਰ ਸਰਕਾਰ ਵੱਖ-ਵੱਖ ਰਾਜਾਂ ਵਿਚਾਲੇ ਦਰਿਆਈ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਦੇ ਹੱਲ਼ ਲਈ ਨਵਾਂ ਕਾਨੂੰਨ ਬਣਾ ਰਹੀ ਹੈ।
ਇਸ ਸਬੰਧੀ ਬੁੱਧਵਾਰ ਨੂੰ ਲੋਕ ਸਭਾ ਵਿੱਚ ਬਿੱਲ ਪਾਸ ਕੀਤਾ ਗਿਆ ਹੈ।
ਇਸ ਬਿੱਲ ਦਾ ਮਕਸਦ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਦੇ ਨਿਆਂਇਕ ਫੈਸਲੇ ਨੂੰ ਵਧੇਰੇ ਸੁਖਾਲਾ ਤੇ ਕਾਰਗਰ ਬਣਾਉਣਾ ਦੱਸਿਆ ਜਾ ਰਿਹਾ ਹੈ।








