ਜੀ.ਟੀ. ਰੋਡ ’ਤੇ ਵਾਪਰਿਆ ਸੜਕ ਹਾਦਸਾ: ਡਰਾਈਵਰ ਨੂੰ ਨੀਂਦ ਆਉਣ ਕਾਰਨ ਖੜ੍ਹੇ ਟਰੱਕ ਨਾਲ ਵੱਜੀ XUV 3XO, ਤਿੰਨ ਜ਼ਖ਼ਮੀ

ਲੁਧਿਆਣਾ :  ਲੁਧਿਆਣਾ ਹਾਈਵੇਅ ’ਤੇ ਫਿਲੌਰ ਨੇੜੇ ਅੱਜ ਸਵੇਰੇ ਤੜਕਸਾਰ ਇੱਕ ਤੇਜ਼ ਰਫ਼ਤਾਰ ਮਹਿੰਦਰਾ XUV 3XO ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਹ…

ਲੁਧਿਆਣਾ :  ਲੁਧਿਆਣਾ ਹਾਈਵੇਅ ’ਤੇ ਫਿਲੌਰ ਨੇੜੇ ਅੱਜ ਸਵੇਰੇ ਤੜਕਸਾਰ ਇੱਕ ਤੇਜ਼ ਰਫ਼ਤਾਰ ਮਹਿੰਦਰਾ XUV 3XO ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਹ ਹਾਦਸਾ ਕਾਰ ਚਾਲਕ ਨੂੰ ਅਚਾਨਕ ਨੀਂਦ ਦੀ ਝਪਕੀ ਆਉਣ ਕਾਰਨ ਵਾਪਰਿਆ। ਗਨੀਮਤ ਇਹ ਰਹੀ ਕਿ ਇਸ ਭਿਆਨਕ ਟੱਕਰ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਕਾਰ ਵਿੱਚ ਸਵਾਰ ਤਿੰਨੋਂ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਕਿਵੇਂ ਵਾਪਰਿਆ ਹਾਦਸਾ?

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ ਲਗਭਗ 3:40 ਵਜੇ ਫਿਲੌਰ ਤੋਂ ਲੁਧਿਆਣਾ ਨੂੰ ਜਾਂਦੇ ਜੀ.ਟੀ. ਰੋਡ ’ਤੇ ਵਿਰਾਸਤ ਢਾਬੇ ਦੇ ਬਿਲਕੁਲ ਸਾਹਮਣੇ ਵਾਪਰੀ। ਮਹਿੰਦਰਾ XUV 3XO (ਨੰਬਰ PB10KR2445) ਵਿੱਚ ਸਵਾਰ ਲੋਕ ਇੱਕ ਲੋਕ ਗਾਇਕ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਵਾਪਸ ਲੁਧਿਆਣਾ ਵੱਲ ਜਾ ਰਹੇ ਸਨ।

ਡਰਾਈਵਰ ਮੱਖਣ ਸਿੰਘ ਨੇ ਦੱਸਿਆ ਕਿ ਸਫ਼ਰ ਦੌਰਾਨ ਉਸ ਨੂੰ ਅਚਾਨਕ ਨੀਂਦ ਆ ਗਈ, ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਸੜਕ ਕਿਨਾਰੇ ਸਹੀ ਤਰੀਕੇ ਨਾਲ ਖੜ੍ਹੇ ਟਰੱਕ (ਨੰਬਰ PB03BJ3538) ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਅਗਲੇ ਹਿੱਸੇ ਦੇ ਪਰਖੱਚੇ ਉੱਡ ਗਏ।

ਜ਼ਖ਼ਮੀਆਂ ਦੀ ਪਛਾਣ ਅਤੇ ਹਸਪਤਾਲ ਵਿੱਚ ਦਾਖ਼ਲ

ਹਾਦਸੇ ਵਿੱਚ ਕਾਰ ਸਵਾਰ ਤਿੰਨੋਂ ਵਿਅਕਤੀਆਂ ਨੂੰ ਸੱਟਾਂ ਲੱਗੀਆਂ। ਜ਼ਖ਼ਮੀਆਂ ਦੀ ਪਛਾਣ ਜਗਜੀਤ ਸਿੰਘ (37), ਡਰਾਈਵਰ ਮੱਖਣ ਸਿੰਘ (40) ਅਤੇ ਦੀਪਕ (25) ਵਜੋਂ ਹੋਈ ਹੈ। ਮੌਕੇ ’ਤੇ ਮੌਜੂਦ ਰਾਹਗੀਰਾਂ ਅਤੇ ਬਚਾਅ ਟੀਮ ਦੀ ਮਦਦ ਨਾਲ ਤਿੰਨਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

 SSF ਦੀ ਤੁਰੰਤ ਕਾਰਵਾਈ ਅਤੇ ਆਵਾਜਾਈ ਬਹਾਲ

ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ MDT ਡਿਵਾਈਸ ਰਾਹੀਂ ਅਲਰਟ ਹੋ ਕੇ ਫੌਰੀ ਮੌਕੇ ’ਤੇ ਪਹੁੰਚੀ। ਟੀਮ ਨੇ NHAI ਦੀ ਐਂਬੂਲੈਂਸ ਦਾ ਪ੍ਰਬੰਧ ਕਰਕੇ ਜ਼ਖ਼ਮੀਆਂ ਨੂੰ ਸਮੇਂ ਸਿਰ ਹਸਪਤਾਲ ਭੇਜਿਆ।

ਇਸ ਦੇ ਨਾਲ ਹੀ ਸਥਾਨਕ ਫਿਲੌਰ ਪੁਲਿਸ ਥਾਣੇ ਨੂੰ ਵੀ ਫੋਨ ਰਾਹੀਂ ਹਾਦਸੇ ਬਾਰੇ ਜਾਣਕਾਰੀ ਦਿੱਤੀ ਗਈ। ਸੜਕ ’ਤੇ ਆਵਾਜਾਈ ਨਿਰਵਿਘਨ ਜਾਰੀ ਰੱਖਣ ਲਈ ਟੋਅ ਵੈਨ ਮੰਗਵਾ ਕੇ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਕਿਨਾਰੇ ਤੋਂ ਹਟਵਾਇਆ ਗਿਆ। ਇਸ ਬਚਾਅ ਕਾਰਜ ਵਿੱਚ SSF ਦੇ ਏਐਸਆਈ ਜਸਵਿੰਦਰ ਸਿੰਘ, ਸੀਟੀ ਅਨਿਕੇਤ ਅਤੇ ਸੀਟੀ ਮੁਹੰਮਦ ਅਨੀਸ ਸ਼ਾਮਲ ਸਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 हरभजन सिंह ई.टी.ओ. ने केंद्र से पंजाब के सभी राष्ट्रीय राजमार्गों पर बने पुलों का व्यापक सुरक्षा ऑडिट करवाने की अपील की

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *