Road Accident : ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਈ; ਰਾਹਗੀਰਾਂ ਨੇ ਜਾਨ ‘ਤੇ ਖੇਡ ਕੇ ਬਚਾਈ ਦੋ ਨੌਜਵਾਨਾਂ ਦੀ ਜਾਨ

ਪਟਿਆਲਾ: ਪਟਿਆਲਾ-ਭਾਦਸੋਂ ਰੋਡ ’ਤੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸਾਹਮਣੇ ਬੀਤੀ ਅੱਧੀ ਰਾਤ ਇੱਕ ਰੂਹ ਕੰਬਾਊ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ…

ਪਟਿਆਲਾ-ਭਾਦਸੋਂ ਰੋਡ ’ਤੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸਾਹਮਣੇ ਬੀਤੀ ਅੱਧੀ ਰਾਤ ਇੱਕ ਰੂਹ ਕੰਬਾਊ ਹਾਦਸਾ ਵਾਪਰਨ

ਪਟਿਆਲਾ: ਪਟਿਆਲਾ-ਭਾਦਸੋਂ ਰੋਡ ’ਤੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸਾਹਮਣੇ ਬੀਤੀ ਅੱਧੀ ਰਾਤ ਇੱਕ ਰੂਹ ਕੰਬਾਊ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਰਾਤ ਕਰੀਬ 12 ਵਜੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸਿੱਧੀ ਦਰੱਖਤ ਨਾਲ ਜਾ ਟਕਰਾਈ, ਜਿਸ ਤੋਂ ਤੁਰੰਤ ਬਾਅਦ ਕਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਦੀ ਜਾਨ ਵਾਲ-ਵਾਲ ਬਚ ਗਈ।

ਲੋਕਾਂ ਦੀ ਮੁਸਤੈਦੀ ਨੇ ਟਾਲਿਆ ਵੱਡਾ ਜਾਨੀ ਨੁਕਸਾਨ

ਚਸ਼ਮਦੀਦਾਂ ਮੁਤਾਬਕ ਕਾਰ ਦੀ ਰਫ਼ਤਾਰ ਕਾਫੀ ਜ਼ਿਆਦਾ ਸੀ, ਜਿਸ ਕਾਰਨ ਚਾਲਕ ਸੰਤੁਲਨ ਗੁਆ ਬੈਠਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੁੱਝ ਹੀ ਸਕਿੰਟਾਂ ਵਿੱਚ ਕਾਰ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ। ਖ਼ੁਸ਼ਕਿਸਮਤੀ ਨਾਲ ਮੌਕੇ ‘ਤੇ ਮੌਜੂਦ ਸਥਾਨਕ ਲੋਕਾਂ ਨੇ ਦਲੇਰੀ ਦਿਖਾਉਂਦੇ ਹੋਏ ਤੁਰੰਤ ਕਾਰ ਵਿੱਚ ਫਸੇ ਦੋਵੇਂ ਨੌਜਵਾਨਾਂ ਨੂੰ ਬਾਹਰ ਕੱਢ ਲਿਆ। ਜੇਕਰ ਲੋਕਾਂ ਨੇ ਦੇਰੀ ਕੀਤੀ ਹੁੰਦੀ ਤਾਂ ਕੋਈ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ।

ਸੜ ਕੇ ਸੁਆਹ ਹੋਈ ਕਾਰ

ਘਟਨਾ ਦੀ ਸੂਚਨਾ ਮਿਲਦੇ ਹੀ ਇੱਕ ਸਮਾਜ ਸੇਵੀ ਸੰਸਥਾ ਦੀ ਦਮਕ ਗੱਡੀ ਮੌਕੇ ’ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਹਾਲਾਂਕਿ, ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਚੁੱਕੀ ਸੀ। ਹਾਦਸੇ ਵਿੱਚ ਜ਼ਖਮੀ ਹੋਏ ਨੌਜਵਾਨਾਂ ਦੀ ਹਾਲਤ ਬਾਰੇ ਫਿਲਹਾਲ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ, ਪਰ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਪਹੁੰਚਾਇਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
मुख्यमंत्री भगवंत सिंह मान के प्रयासों को मिली सफलता, पंजाब में लंबे समय से लटके ओवरब्रिजों और राजमार्गों के कार्यों को पूरा करने का रास्ता हुआ आसान
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *