ਅਬੋਹਰ/ਫਾਜ਼ਿਲਕਾ: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਬਣਾਈ ਗਈ ਸੜਕ ਸੁਰੱਖਿਆ ਫੋਰਸ ਨੇ ਇੱਕ ਵਾਰ ਫਿਰ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਵੱਡਾ ਅਕਸ ਪੇਸ਼ ਕੀਤਾ ਹੈ। ਅਬੋਹਰ-ਫਾਜ਼ਿਲਕਾ-ਮਲੋਟ ਰੋਡ ‘ਤੇ ਤੈਨਾਤ ਐੱਸ.ਐੱਸ.ਐੱਫ. ਟੀਮ ਨੇ ਦਿਨ ਭਰ ਵਿੱਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਗੰਭੀਰ ਜ਼ਖ਼ਮੀ ਹੋਏ ਦੋ ਵਿਅਕਤੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾ ਲਈਆਂ ਹਨ।
ਪਹਿਲਾ ਹਾਦਸਾ ਅਬੋਹਰ ਖੇਤਰ ਦੇ ਪਿੰਡ ਮਾਹੂਆਣਾ ਬੋਦਲਾ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਸੋਨੀਆ ਰਾਣੀ ਪਤਨੀ ਰਣਜੀਤ ਸਿੰਘ , ਜੋ ਕਿ ਪਿੰਡ ਨੁਕੇਰੀਆਂ ਦੀ ਰਹਿਣ ਵਾਲੀ ਹੈ, ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਜਾ ਰਹੀ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਹਾਦਸੇ ਵਿੱਚ ਮਹਿਲਾ ਨੂੰ ਗੰਭੀਰ ਸੱਟਾਂ ਲੱਗੀਆਂ। ਘଟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਮੁਢਲੀ ਸਹਾਇਤਾ ਪ੍ਰਦਾਨ ਕਰਦਿਆਂ ਜ਼ਖ਼ਮੀ ਮਹਿਲਾ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਅਤੇ ਇਸ ਦੀ ਸੂਚਨਾ ਤੁਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।
ਦੂਜਾ ਹਾਦਸਾ ਪਿੰਡ ਘੁੜਿਆਣਾ ਅਤੇ ਬੁਰਜ ਹਨੂੰਮਾਨਗੜ੍ਹ ਦੇ ਵਿਚਕਾਰ ਵਾਪਰਿਆ। ਇੱਥੇ ਇੱਕ ਸੜਕ ਹਾਦਸੇ ਦੌਰਾਨ ਗੁਰਲਾਲ ਸਿੰਘ ਪੁੱਤਰ ਬਲਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਐੱਸ.ਐੱਸ.ਐੱਫ. ਟੀਮ ਨੇ ਬਿਨਾਂ ਕਿਸੇ ਦੇਰੀ ਦੇ ਫੁਰਤੀ ਦਿਖਾਉਂਦਿਆਂ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਡੱਬਵਾਲਾ ਕਲਾਂ ਦੇ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



