ਜਲੰਧਰ : ਨਕੋਦਰ ਰੋਡ ‘ਤੇ ਖਾਲਸਾ ਸਕੂਲ ਨੇੜੇ ਇੱਕ ਵਿਅਕਤੀ ਨੂੰ ਰੋਡਵੇਜ਼ ਬੱਸ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ, ਉਸ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਸ ਸਮੇਂ ਇਲਾਜ ਹੋ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਦੌਰਾਨ ਪੁਲਿਸ ਨੇ ਸਰਕਾਰੀ ਬੱਸ ਡਰਾਈਵਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਸਰਕਾਰੀ ਬੱਸ ਡਰਾਈਵਰ ਨੇ ਕਿਹਾ ਕਿ ਜਦੋਂ ਲਾਈਟ ਹਰੀ ਹੋ ਗਈ, ਉਸ ਨੇ ਅੱਗੇ ਕਿਹਾ ਕਿ ਉਸ ਨੇ ਲਾਈਟ ਹਰੀ ਹੋਣ ‘ਤੇ ਬੱਸ ਚਲਾ ਦਿੱਤੀ ਅਤੇ ਅਚਾਨਕ ਵਿਅਕਤੀ ਅੱਗੇ ਆ ਗਿਆ ਅਤੇ ਬੱਸ ਨਾਲ ਟਕਰਾਅ ਗਿਆ।
ਵਿਅਕਤੀ ਦਾ ਚੱਲ ਰਿਹਾ ਇਲਾਜ
ਡਰਾਈਵਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਸਭ ਦੌਰਾਨ ਉਸ ਵਿਅਕਤੀ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਸ ਦੇ ਅਚਾਨਕ ਅੱਗੇ ਆਉਣ ਕਰਕੇ ਉਸ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਨੇ ਕਿਹਾ ਕਿ ਇਸ ਸਭ ‘ਚ ਉਸ ਦੀ ਗਲਤੀ ਨਹੀਂ ਸੀ। ਉਸ ਨੇ ਦੱਸਿਆ ਕਿ ਜਦੋਂ ਹਾਦਸਾ ਵਾਪਰਿਆ ਤਾਂ ਉਹ ਨਕੋਦਰ ਤੋਂ ਆ ਰਿਹਾ ਸੀ। ਉਸ ਨੇ ਇਹ ਵੀ ਕਿਹਾ ਕਿ ਉਸ ਨੇ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਹੈ ਅਤੇ ਉਸ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ। ਫਿਲਹਾਲ ਹਾਦਸੇ ਦਾ ਸ਼ਿਕਾਰ ਵਿਅਕਤੀ ਇਲਾਕੇ ਦੇ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



