ਫਿਰੋਜ਼ਪੁਰ ਵਿੱਚ ਦਿਨ ਦਿਹਾੜੇ ਚੋਰਾਂ ਨੇ ਕੀਤਾ ਲੱਖਾਂ ਰੁਪਏ ਤੇ ਸੋਨੇ ਦੇ ਗਹਿਣੇ ਤੇ ਹੱਥ ਸਾਫ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆ ਹਨ। ਪਰ ਪੰਜਾਬ ਪੁਲਿਸ ਇਹਨਾਂ ਮਾਮਲਿਆਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਨਹੀਂ ਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆ ਹਨ। ਪਰ ਪੰਜਾਬ ਪੁਲਿਸ ਇਹਨਾਂ ਮਾਮਲਿਆਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਨਹੀਂ ਕਰ ਰਹੀ ਹੈ ਜਿਸ ਕਾਰਨ ਇਹ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਿਰੋਜਪੁਰ ਤੋਂ ਸਾਹਮਣੇ ਆਇਆ ਹੈ। ਦੱਸ ਦਇਏ ਕਿ ਚੋਰਾਂ ਦੇ ਹੌਸਲੇ ਇਹਨੇ ਬੁਲੰਦ ਹੋ ਗਏ ਹਨ ਕਿ ਉਹਨਾਂ ਨੇ ਚੇਰੀ ਦੀ ਵਾਰਦਾਤ  ਨੂੰ ਦਿਨ ਦਿਹਾੜੇ ਅੰਜਾਮ ਦਿੱਤਾ ਹੈ।

loot

ਮਿਲੀ ਜਾਣਕਾਰੀ ਦੇ ਅਨੁਸਾਰ ਚੋਰਾਂ ਨੇ ਦਿਨ ਦਿਹਾੜੇ ਇਕ ਘਰ ਵਿੱਚੋਂ ਕਰੀਬ 6 ਲੱਖ 30 ਹਜਾਰ ਦੀ ਰਕਮ ਅਤੇ ਸੋਨੇ ਦੇ ਗਹਿਣੇ ਤੇ ਆਪਣਾ ਹੱਥ ਸਾਫ ਕੀਤਾ। ਇਸ ਮਾਮਲੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਪੀੜਿਤ ਪਰਿਵਾਰ ਨੇ ਦੱਸਿਆ  ਕਿ ਚੋਰਾਂ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋ ਉਹਨਾਂ ਦੇ ਘਰ ਵਿੱਚ ਕੋਈ ਨਹੀਂ ਸੀ ਫਿਲਹਾਲ ਮੌਕੇ ਤੇ ਪੁੱਜੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿਹਨਾਂ ਦੇ ਖਿਲਾਫ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦਾ ਸਬੁਤ ਨਹੀਂ ਮਿਲਿਆ ਹੈ।

Leave a Reply

Your email address will not be published. Required fields are marked *