ਮੁੰਬਈ: ਮਸ਼ਹੂਰ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਨਿਵਾਸ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਦੇ ਹੋਏ ਛੇ ਹੋਰ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਗ੍ਰਿਫ਼ਤਾਰੀਆਂ ਰਾਜਸਥਾਨ ਤੋਂ ਕੀਤੀਆਂ ਗਈਆਂ ਹਨ ਅਤੇ ਹੁਣ ਮੁਲਜ਼ਮਾਂ ਨੂੰ ਮੁੰਬਈ ਲਿਆਂਦਾ ਜਾ ਰਿਹਾ ਹੈ।
ਹੁਣ ਤੱਕ 11 ਗ੍ਰਿਫ਼ਤਾਰੀਆਂ
ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਹੁਣ ਤੱਕ ਕੁੱਲ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਇਲਾਕੇ ਦੀਆਂ ਸੀਸੀਟੀਵੀ (CCTV) ਫੁਟੇਜਾਂ ਦੀ ਲਗਾਤਾਰ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ‘ਤੇ ਹੀ ਪੁਲਿਸ ਨੇ ਮੁਲਜ਼ਮਾਂ ਦੇ ਨੈੱਟਵਰਕ ਦਾ ਪਤਾ ਲਗਾਇਆ। ਪੁਲਿਸ ਮੁਤਾਬਕ ਵਾਰਦਾਤ ਦੇ ਪਿੱਛੇ ਸ਼ਾਮਲ ਸਾਜ਼ਿਸ਼ਕਾਰਾਂ ਤੱਕ ਪਹੁੰਚਣ ਲਈ ਜਾਂਚ ਦਾ ਘੇਰਾ ਹੋਰ ਵਧਾਇਆ ਜਾ ਰਿਹਾ ਹੈ।
ਫਿਲਮੀ ਜਗਤ ‘ਚ ਦਹਿਸ਼ਤ
ਇਸ ਘਟਨਾ ਤੋਂ ਬਾਅਦ ਪੂਰੀ ਫਿਲਮ ਇੰਡਸਟਰੀ ਵਿੱਚ ਚਿੰਤਾ ਅਤੇ ਸਹਿਮ ਦਾ ਮਾਹੌਲ ਹੈ। ‘ਇੰਡੀਅਨ ਮੋਸ਼ਨ ਪਿਕਚਰ ਪ੍ਰੋਡਿਊਸਰਜ਼ ਐਸੋਸੀਏਸ਼ਨ’ (IMPPA) ਨੇ ਇਸ ਮਾਮਲੇ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ। ਸੰਸਥਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦਿੱਤਾ ਜਾਵੇ ਅਤੇ ਫਿਲਮੀ ਹਸਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ।
“ਸਮਾਜਿਕ ਕਾਰਜਾਂ ‘ਚ ਹਮੇਸ਼ਾ ਅੱਗੇ ਰਹਿੰਦੇ ਹਨ ਰੋਹਿਤ ਸ਼ੈੱਟੀ”
ਆਪਣੇ ਪੱਤਰ ਵਿੱਚ IMPPA ਨੇ ਰੋਹਿਤ ਸ਼ੈੱਟੀ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਭਾਰਤੀ ਸਿਨੇਮਾ ਨੂੰ ਉਚਾਈਆਂ ‘ਤੇ ਪਹੁੰਚਾਇਆ ਹੈ, ਸਗੋਂ ਰਾਸ਼ਟਰੀ ਹਿੱਤਾਂ ਅਤੇ ਸਮਾਜਿਕ ਕਾਰਜਾਂ ਵਿੱਚ ਵੀ ਹਮੇਸ਼ਾ ਵੱਧ-ਚੜ੍ਹ ਕੇ ਹਿੱਸਾ ਲਿਆ ਹੈ। ਅਜਿਹੀ ਨੇਕਸ਼ਖ਼ਸੀਅਤ ਦੇ ਘਰ ‘ਤੇ ਹੋਇਆ ਹਮਲਾ ਬੇਹੱਦ ਚਿੰਤਾਜਨਕ ਹੈ, ਜਿਸ ਕਾਰਨ ਕਲਾਕਾਰਾਂ ਦੇ ਮਨਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Ludhiana Murder : ਮਾਡਲ ਟਾਊਨ ਦੇ ਖਾਲੀ ਮੈਦਾਨ ‘ਚੋਂ ਮਿਲੀ 55 ਸਾਲਾ ਵਿਅਕਤੀ ਦੀ ਲਾਸ਼, ਇਲਾਕੇ ‘ਚ ਦਹਿਸ਼ਤ ਦਾ ਮਾਹੌਲ



