ਸੂਰਜ ਦੇਵ ਦਾ ਰੁਦਰ ਰੂਪ; ਗਰਮੀ ਦਾ ਕਹਿਰ ਜਾਰੀ, IMD ਨੇ ਦਿੱਤੀ ਖੁਸ਼ਖਬਰੀ, ਇਸ ਦਿਨ ਪਵੇਗਾ ਮੀਂਹ, ਮਿਲੇਗੀ ਰਾਹਤ

Punjab Weather Update : ਪੰਜਾਬ ਵਿਚ ਅੱਜ ਨੌਪਤਾ ਦਾ ਪੰਜਵਾਂ ਦਿਨ ਹੈ। ਪੂਰਾ ਸੂਬਾ ਸੂਰਜ ਦੇਵ ਦੇ ਰੁਦਰ ਰੂਪ ਦਾ ਸਾਹਮਣਾ ਕਰ ਰਿਹਾ ਹੈ। ਗਰਮੀ…

Punjab Weather Update : ਪੰਜਾਬ ਵਿਚ ਅੱਜ ਨੌਪਤਾ ਦਾ ਪੰਜਵਾਂ ਦਿਨ ਹੈ। ਪੂਰਾ ਸੂਬਾ ਸੂਰਜ ਦੇਵ ਦੇ ਰੁਦਰ ਰੂਪ ਦਾ ਸਾਹਮਣਾ ਕਰ ਰਿਹਾ ਹੈ। ਗਰਮੀ ਕਾਰਨ ਜਾਨਾਂ ਜਾ ਰਹੀ ਹਨ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਵੀ ਰੈੱਡ ਅਲਰਟ ਜਾਰੀ ਕੀਤਾ ਹੈ ਪਰ ਇਸ ਵਿਚਾਲੇ ਵਿਭਾਗ ਨੇ ਰਾਹਤ ਭਰੀ ਖਬਰ ਵੀ ਦਿੱਤੀ ਹੈ। IMD ਮੁਤਾਬਕ 31 ਮਈ ਤੋਂ ਝੁਲਸਾਉਣ ਵਾਲੀ ਗਰਮੀ ਤੋਂ ਕੁਝ ਰਾਹਤ ਮਿਲੇਗੀ। ਇੱਕ ਹਫ਼ਤੇ ਵਿੱਚ ਹੀ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ। 
ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੱਛਮੀ ਗੜਬੜੀ ਪੰਜਾਬ ਨੂੰ ਪ੍ਰਭਾਵਿਤ ਕਰੇਗੀ। ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਅਤੇ ਬਠਿੰਡਾ ‘ਚ ਰੈੱਡ ਅਲਰਟ ਰਹੇਗਾ। ਜਦਕਿ ਪੂਰੇ ਸੂਬੇ ‘ਚ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਾਰੇ ਸ਼ਹਿਰਾਂ ਵਿੱਚ 1 ਤੋਂ 2 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।
ਮੌਸਮ ਵਿਭਾਗ ਮੁਤਾਬਕ 29 ਮਈ ਤੋਂ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਜਿਸ ਕਾਰਨ ਕਈ ਸੂਬਿਆਂ ਵਿਚ ਮੀਂਹ ਅਤੇ ਗੜੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲੇਗਾ। ਮੀਂਹ ਦੀ ਸੰਭਾਵਨਾ ਘੱਟ ਹੈ ਪਰ ਇਹ ਪੱਛਮੀ ਗੜਬੜੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦੇਣ ਵਾਲੀ ਹੈ।
ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਕਈ ਸ਼ਹਿਰਾਂ ਵਿਚ ਤਾਪਮਾਨ 45 ਤੋਂ 50 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਮਈ ਮਹੀਨੇ ਵਿਚ ਪੰਜ ਤੋਂ ਸੱਤ ਦਿਨ ਹੀਟਵੇਵ ਰਹੀ ਹੈ। ਉੱਤਰੀ ਭਾਰਤ ਦੀ ਗੱਲ ਕਰੀਏ ਤਾਂ ਪੰਜ ਪੱਛਮੀ ਗੜਬੜੀ ਸਰਗਰਮ ਸਨ ਪਰ ਸਿਰਫ਼ ਦੋ ਹੀ ਸਰਗਰਮ ਸਨ। ਜਿਸ ਕਾਰਨ ਮੀਂਹ ਦੀਆਂ ਗਤੀਵਿਧੀਆਂ ਵੀ ਘੱਟ ਦੇਖਣ ਨੂੰ ਮਿਲੀਆਂ। ਮੌਸਮ ਵਿਭਾਗ ਮੁਤਾਬਕ ਜੂਨ ਦਾ ਮਹੀਨਾ ਵੀ ਰਾਹਤ ਵਾਲਾ ਨਜ਼ਰ ਨਹੀਂ ਆ ਰਿਹਾ। ਜੂਨ ਮਹੀਨੇ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਰਹਿਣ ਦਾ ਅਨੁਮਾਨ ਹੈ।

ਚੰਡੀਗੜ੍ਹ ਵਿਚ ਗਰਮੀ ਦਾ ਕਹਿਰ
ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਅੱਜ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਰਾਹਤ ਦੀ ਗੱਲ ਹੈ ਕਿ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 1 ਅਤੇ 2 ਜੂਨ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।

Leave a Reply

Your email address will not be published. Required fields are marked *