ਹੁਣ ਇਸ ਦੇਸ਼ ਦਾ PM ਆਇਆ ਕੋਰੋਨਾ ਦੀ ਚਪੇਟ ‘ਚ, ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸਿਹਤਯਾਬ ਹੋਣ ਦੀ ਕਾਮਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਹੁਣ ਤੱਕ ਦੁਨੀਆ ਦੇ 33 ਲੱਖ ਤੋਂ ਵੱਧ ਲੋਕਾਂ ਨੂੰ ਆਪਣੀ ਚਪੇਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਹੁਣ ਤੱਕ ਦੁਨੀਆ ਦੇ 33 ਲੱਖ ਤੋਂ ਵੱਧ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਕੋਰੋਨਾ ਮਹਾਮਾਰੀ ਦਾ ਸੰਕਰਮਨ ਹਰ ਆਮ ਤੋਂ ਖਾਸ ਵਿਅਕਤੀ ਨੂੰ ਲੱਗ ਚੁੱਕਿਆ ਹੈ। ਇਸੇ ਵਿਚਾਲੇ ਰੂਸ ਦੇ ਪ੍ਰਧਾਨਮੰਤਰੀ ਮਿਖਾਇਲ ਮਿਸ਼ੁਸਟੀਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੇ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

Russian PM Mikhail Mishustin tests coronavirus positive | World ...

ਮੀਡੀਆ ਰਿਪੋਰਟਾਂ ਅਨੁਸਾਰ ਰੂਸੀ ਪੀਐਮ ਮਿਖਾਇਲ ਨੇ ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਖੁਦ ਦਿੱਤੀ ਹੈ ਅਤੇ ਖੁਦ ਨੂੰ ਕੁਵਾਰੰਟਿਨ ਕਰ ਲਿਆ ਹੈ। ਮਿਖਾਇਲ ਦੇੇ ਕੋਰੋਨਾ ਪਾਜ਼ੀਟਿਵ ਹੋਣ ਬਾਰੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਨੂੰ ਵੀ ਦੱਸ ਦਿੱਤਾ ਗਿਆ ਹੈ। ਰੂਸ ਦੇ ਪੀਐਮ ਅਰਥਵਿਵਸਥਾ ਦੇ ਮਾਮਲਿਆਂ ਨੂੰ ਵੇਖਦੇ ਹਨ ਅਤੇ ਰਾਸ਼ਟਰਪਤੀ ਨੂੰ ਇਸ ਸਬੰਧੀ ਰਿਪੋਰਟ ਕਰਦੇ ਹਨ। ਰਿਪੋਰਟਾਂ ਦੀ ਮੰਨੀਏ ਤਾਂ ਉਹ ਕੋਰੋਨਾ ਪੀੜਤ ਹੋਣ ਦੇ ਬਾਵਜੂਦ ਵੀ ਅਰਥਵਿਵਸਥਾ ਦੀ ਮਜ਼ਬੂਤੀ ਲਈ ਨੀਤੀਆ ਘੜਨ ਵਾਸਤੇ ਮੀਟਿੰਗਾਂ ਵਿਚ ਹਿੱਸਾ ਲੈਂਦੇ ਰਹਿਣਗੇ।

ਪੀਐਮ ਮਿਖਾਇਲ ਦੇ ਕੋਰੋਨਾ ਸੰਕਰਮਿਤ ਹੋਣ ਮਗਰੋਂ ਭਾਰਤੀ ਪੀਐਮ ਨਰਿੰਦਰ ਮੋਦੀ ਨੇ ਵੀ ਟਵੀਟ ਕਰਦੇ ਹੋਏ ਲਿਖਿਆ ਹੈ ਕਿ ”ਜਲਦੀ ਠੀਕ ਹੋਣ ਅਤੇ ਚੰਗੀ ਸਿਹਤ ਦੇ ਲਈ ਰੂਸੀ ਪੀਐਮ ਮਿਖਾਇਲ ਮਿਸ਼ੁਸਟੀਨ ਨੂੰ ਮੇਰੀ ਸ਼ੁਭਕਾਮਨਾਵਾਂ। ਅਸੀ ਕੋਰੋਨਾ ਮਹਾਮਾਰੀ ਨੂੰ ਹਰਾਉਣ ਦੇ ਯਤਨਾਂ ਵਿਚ ਆਪਣੇ ਨਜਦੀਕੀ ਦੋਸਤ ਰੂਸ ਨਾਲ ਖੜੇ ਹਾਂ”। ਜ਼ਿਕਰਯੋਗ ਹੈ ਕਿ ਰੂਸ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 106,498 ਹੋ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 1,073 ਹੋ ਗਿਆ ਹੈ।

Leave a Reply

Your email address will not be published. Required fields are marked *