ਕਾਂਗਰਸ ਦੁਆਰਾ ਵੱਡੇ ਅਹੁਦਿਆਂ ਤੋਂ ਹਟਾਏ ਜਾਣ ਮਗਰੋਂ ਸਚਿਨ ਪਾਇਲਟ ਦਾ ਬੀਜੇਪੀ ‘ਚ ਸ਼ਾਮਲ ਹੋਣ ਨੂੰ ਲੈ ਕੇ ਆਇਆ ਵੱਡਾ ਬਿਆਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕਾਂਗਰਸ ਪਾਰਟੀ ਦੁਆਰਾ ਰਾਜਸਥਾਨ ਵਿਚ ਉੱਪ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਦੇ ਅਹੁੱਦੇ ਤੋਂ ਲਾਂਬੇ ਕੀਤੇ ਗਏ ਸਚਿਨ ਪਾਇਲਟ ਨੇ ਭਾਰਤੀ ਜਨਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕਾਂਗਰਸ ਪਾਰਟੀ ਦੁਆਰਾ ਰਾਜਸਥਾਨ ਵਿਚ ਉੱਪ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਦੇ ਅਹੁੱਦੇ ਤੋਂ ਲਾਂਬੇ ਕੀਤੇ ਗਏ ਸਚਿਨ ਪਾਇਲਟ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਖਬਰ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਸਚਿਨ ਪਾਇਲਟ ਨੇ ਸਾਫ ਕਰ ਦਿੱਤਾ ਹੈ ਕਿ ਉਹ ਬੀਜੇਪੀ ਵਿਚ ਸ਼ਾਮਲ ਨਹੀਂ ਹੋਣਗੇ।

ਉੱਥੇ ਹੀ ਇੰਡੀਆ ਟੁਡੇ ਨਾਲ ਗੱਲਬਾਤ ਦੌਰਾਨ ਸਚਿਨ ਪਾਇਲਟ ਨੇ ਕਿਹਾ ਹੈ ਕਿ ਮੈ ਰਾਜਸਥਾਨ ਕਾਂਗਰਸ ਦਾ ਹਿੱਸਾ ਰਹਿੰਦੇ ਹੋਏ ਭਾਜਪਾ ਵਿਰੁੱਧ ਲੜਾਈ ਲੜੀ ਹੈ ਅਤੇ ਰਾਜਸਥਾਨ ਵਿਚ ਸਰਕਾਰ ਬਣਵਾਈ ਹੈ ਜੇਕਰ ਕੋਈ ਵਿਅਕਤੀ ਜਾਂ ਪਾਰਟੀ ਰਾਜਨੀਤਿਕ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਇਹ ਨਹੀਂ ਮੰਨਿਆ ਜਾ ਸਕਦਾ ਹੈ ਕਿ ਮੈ ਉਨ੍ਹਾਂ ਨਾਲ ਜੁੜ ਜਾਵਾਂਗਾ। ਮੀਡੀਆ ਵਿਚ ਆ ਰਹੀ ਖਬਰਾਂ ਦੀ ਮੰਨੀਏ ਤਾਂ ਕਾਂਗਰਸ ਹਾਈ ਕਮਾਨ ਨੇ ਦਿੱਲੀ ਵਿਚ ਡੇਰੇ ਲਾ ਕੇ ਬੈਠੇ ਪਾਈਲਟ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਬੀਤੇ ਦਿਨ ਵਿਧਾਇਕ ਦਲ ਦੀ ਮੀਟਿੰਗ ਵਿਚ ਸ਼ਾਮਲ ਨਾ ਹੋਣ ਤੋਂ ਬਾਅਦ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਉੱਪ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਦੇ ਅਹੁੱਦੇ ਤੋਂ ਹਟਾ ਦਿੱਤਾ ਗਿਆ ਹੈ। ਪਾਰਟੀ ਦੇ ਇਸ ਫੈਸਲੇ ਤੋਂ ਬਾਅਦ ਪਾਇਲਟ ਨੇ ਟਵੀਟ ਕਰਦੇ ਹੋਏ ਕਿਹਾ ਸੀ ਕਿ ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ। ਉੱਥੇ ਹੀ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਪਾਇਲਟ ਵਿਰੁੱਧ ਕਾਰਵਾਈ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਗਹਿਲੋਤ ਸਰਕਾਰ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਵਿਚ ਪਾਇਲਟਲ ਵੀ ਸ਼ਾਮਲ ਸਨ।ਹੁਣ ਅਜਿਹੇ ਵਿਚ ਕਾਂਗਰਸ ਦੇ ਦਰਵਾਜੇ ਸਚਿਨ ਲਈ ਬੰਦ ਨਜ਼ਰ ਆ ਰਹੇ ਹਨ ਅਤੇ ਭਾਜਪਾ ਵਿਚ ਉਹ ਖੁਦ ਜਾਣ ਤੋਂ ਇਨਕਾਰ ਕਰ ਰਹੇ ਹਨ।

Leave a Reply

Your email address will not be published. Required fields are marked *