ਜੇਲ ਚ ਬੰਦ ਰਾਮ ਰਹੀਮ ਦੀ ਮੁਸ਼ਕਲਾਂ ਫਿਰ ਵਧਦੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਦੀ ਟੀਮ ਨੇ ਬੇਅਦਬੀ ਮਾਮਲੇ ਨੂੰ ਲੈਕੇ ਚਾਲਾਨ ਪੇਸ਼ ਕੀਤਾ ਹੈ। ਸੂਤਰਾਂ ਤੋ ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਦੀ ਟੀਮ ਨੇ ਬੇਅਦਬੀ ਮਾਮਲੇ ਨੂੰ ਲੈਕੇ ਚਾਲਾਨ ਪੇਸ਼ ਕੀਤਾ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਐਸਆਈਟੀ ਦੀ ਟੀਮ ਨੇ ਮੋਗਾ ਦੇ ਪਿੰਡ ਮਲਕੇ ਤੇ ਬਠਿੰਡਾ ਦੇ ਪਿੰਡ ਗੁਰੂਸਰ ਵਿੱਚ ਬੇਅਦਬੀ ਦੇ ਮਾਮਲੇ ਸੰਬੰਧੀ ਮੁੱਖ ਮੁਲਜ਼ਮ ਪ੍ਰਿਥੀ ਸਿੰਘ ਸਣੇ ਪੰਜ ਖਿਲਾਫ ਚਾਲਾਨ ਪੇਸ਼ ਕੀਤਾ ਹੈ।

ram rahim

ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਐਸਆਈਟੀ ਦੀ ਟੀਮ ਨੇ ਗੁਰੂਸਰ ਸੰਬੰਧੀ 6 ਜਣਿਆ ਦੇ ਖਿਲਾਫ ਵੀ ਚਾਲਾਨ ਪੇਸ਼ ਕੀਤਾ ਹੈ। ਐਸਆਈਟੀ ਟੀਮ ਦੇ ਸੂਤਰਾਂ ਦਾ ਕਹਿਣਾ ਹੈ ਕਿ ਚਾਲਾਨ ਨੂੰ ਪੇਸ਼ ਕਰਨ ਤੋਂ ਪਹਿਲਾ ਟੀਮ ਨੇ ਪਹਿਲਾ ਪੰਜਾਬ ਸਰਕਾਰ ਤੋਂ ਇਸਦੀ ਮਨਜੂਰੀ ਲਈ ਸੀ।

ram rahim

ਪਰ ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਐਸਆਈਟੀ ਦੀ ਟੀਮ ਨੇ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਪ੍ਰਿਥੀ ਸਿੰਘ ਡੇਰਾ ਸਿਰਸਾ ਦੀ ਕਮੇਟੀ ਦਾ ਹਿੱਸਾ ਸੀ। ਜਿਸ ਕਾਰਨ ਸੂਤਰਾਂ ਤੋਂ ਦੱਸਿਆ ਜਾ ਰਿਹਾ ਹੈ ਕਿ ਡੇਰਾ ਪ੍ਰਬੰਧਕਾਂ ਤੋਂ ਹੀ ਬੇਅਦਬੀ ਕਰਨ ਦੇ ਨਿਰਦੇਸ਼ ਮਿਲੇ ਸੀ। ਜਿਸ ਤੋਂ ਬਾਅਦ ਹੀ ਉਸਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ।

Leave a Reply

Your email address will not be published. Required fields are marked *