ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਦਿੱਲੀ ਹਵਾਈ ਅੱਡੇ ਤੋਂ ਲਖਨਊ ਲਈ ਰਵਾਨਾ ਹੋ ਗਿਆ ਹੈ। ਵਫਦ ਲਖਨਊ ਤੋਂ ਸੜਕ ਰਾਹੀਂ ਲਖੀਮਪੁਰ ਜਾਵੇਗਾ। ਵਫ਼ਦ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ। ਉਹ ਸਾਰੇ ਲਖੀਮਪੁਰ ਪਹੁੰਚਣਗੇ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਆਪਣਾ ਦੁੱਖ ਸਾਂਝਾ ਕਰਨਗੇ।
Also Read : ਲਖੀਮਪੁਰ ਖੀਰੀ ਮਾਮਲੇ ‘ਚ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ,ਯੂਪੀ ਸਰਕਾਰ ਪੇਸ਼ ਕਰੇਗੀ ਸਟੇਟਸ ਰਿਪੋਰਟ
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਦੇ ਤਿਕੋਨੀਆ ਇਲਾਕੇ ਵਿੱਚ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ । ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ, ਜਿਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ।
Also Read : ਲਗਾਤਾਰ ਚੌਥੇ ਦਿਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ,ਜਾਣੋ ਨਵੇਂ ਰੇਟ
ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਰਾਜਨੇਤਾਵਾਂ ਦੇ ਨਾਲ -ਨਾਲ ਦੇਸ਼ ਦੇ ਲੋਕ ਆਸ਼ੀਸ਼ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।



