ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੁੱਜਾ ਲਖਨਊ , ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਲਖਨਊ : ਲਖੀਮਪੁਰ ਖੇੜੀ ਵਿਚ ਵਾਪਰੀ ਹਿੰਸਾ ਦੇ ਮੱਦੇਨਜ਼ਰ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖਨਊ ਪਹੁੰਚ ਚੁੱਕਾ ਹੈ। ਇਸ ਦੌਰਾਨ…

ਲਖਨਊ : ਲਖੀਮਪੁਰ ਖੇੜੀ ਵਿਚ ਵਾਪਰੀ ਹਿੰਸਾ ਦੇ ਮੱਦੇਨਜ਼ਰ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖਨਊ ਪਹੁੰਚ ਚੁੱਕਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਲਖੀਮਪੁਰ ਖੀਰੀ ਹਿੰਸਾ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ।

Also Read: ਲਖੀਮਪੁਰ ਹਿੰਸਾ: ਕਾਫਲੇ ‘ਚ ਮੌਜੂਦ ਸੀ ਮੰਤਰੀ ਦਾ ਬੇਟਾ, ਨੇਪਾਲ ਭੱਜਣ ਦੀ ਖ਼ਬਰ

ਇਸ ਵਫ਼ਦ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਐਮ.ਪੀ ਬਲਵਿੰਦਰ ਸਿੰਘ ਭੂੰਦੜ ਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਸ਼ਾਮਲ ਹਨ।

Also Read: ਲਖੀਮਪੁਰ ਕਾਂਡ ‘ਤੇ ਬੋਲੇ CM ਯੋਗੀ, ਕਿਹਾ- ਬਗੈਰ ਸਬੂਤ ਨਹੀਂ ਹੋਵੇਗੀ ਕਿਸੇ ਦੀ ਗ੍ਰਿਫਤਾਰੀ

ਦੱਸਣਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਖੇੜੀ ਵਿਚ ਗੱਡੀਆਂ ਦੇ ਕਾਫਿਲੇ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ ਤੇ ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਲੋਕ ਮਾਰੇ ਗਏ ਸਨ, ਉਦੋਂ ਤੋਂ ਲੈ ਕੇ ਅੱਜ ਤਕ ਇਸ ‘ਤੇ ਸਿਆਸੀ ਘਮਾਸਾਨ ਮਚਿਆ ਹੋਇਆ ਹੈ। ਇਕ ਤੋਂ ਬਾਅਦ ਇਕ ਵਿਰੋਧੀ ਪਾਰਟੀਆਂ ਦੇ ਆਗੂ ਪੀੜਤ ਪਰਿਵਾਰ ਨੂੰ ਮਿਲਣ ਲਈ ਲਖੀਮਪੁਰ ਪਹੁੰਚ ਰਹੇ ਹਨ।

Also Read: RBI ਦਾ ਵੱਡਾ ਤੋਹਫਾ, ਦੇਸ਼ਭਰ ‘ਚ ਬਿਨਾਂ ਇੰਟਰਨੈੱਟ ਕਰੋ ਪੈਸਿਆਂ ਦਾ ਲੈਣ-ਦੇਣ

Leave a Reply

Your email address will not be published. Required fields are marked *