ਮੋਹਾਲੀ- ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਉਹਨਾਂ ਖਿਲਾਫ ਦਰਜ ਕੇਸ ਦੇ ਮਾਮਲੇ ਵਿਚ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਵੇਰੇ 11 ਵਜੇ ਐੱਸ ਆਈ ਟੀ ਅੱਗੇ ਪੇਸ਼ ਹੋਏ।
Also Read: ਉੱਤਰੀ ਭਾਰਤ ‘ਚ ਠੰਡ ਦਾ ਕਹਿਰ, ਇਸ ਸੂਬੇ ‘ਚ ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀ
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਹ ਅਦਾਲਤੀ ਹੁਕਮਾਂ ਦਾ ਸਨਮਾਨ ਕਰਦਿਆਂ ਤੇ ਸਤਿਕਾਰ ਕਰਦਿਆਂ 11 ਵਜੇ ਤੋਂ ਪਹਿਲਾਂ ਐੱਸ ਆਈ ਟੀ ਅੱਗੇ ਪੇਸ਼ ਹੋਏ ਹਨ। ਦੱਸ ਦਈਏ ਕਿ ਉਨ੍ਹਾਂ ਤੋਂ ਆਈ. ਜੀ. ਬਲਰਾਜ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਸੋਮਵਾਰ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਮੁਹਾਲੀ ਸਟੇਟ ਕ੍ਰਾਈਮ ਬ੍ਰਾਂਚ ਅੱਗੇ ਪੇਸ਼ ਹੋਣ ਲਈ ਕਿਹਾ ਸੀ।
Also Read: ਮੋਗਾ-ਅੰਮ੍ਰਿਤਸਰ ਮਾਰਗ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, 5 ਹਲਾਕ



