ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ‘ਤੇ SAD ਦਾ ਵੱਡਾ ਐਲਾਨ, 2 ਜਨਵਰੀ ਨੂੰ ਕੀਤਾ ਜਾਵੇਗਾ ਪੰਥਕ ਇਕੱਠ

ਅੰਮ੍ਰਿਤਸਰ- ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ (SAD) ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ…

ਅੰਮ੍ਰਿਤਸਰ- ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ (SAD) ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨ ਕੀਤਾ ਗਿਆ ਹੈ ਕਿ 2 ਜਨਵਰੀ ਨੂੰ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਮੰਜੀ ਸਾਹਿਬ ਵਿਚ ਪੰਥਕ ਇਕੱਠ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਘਟਨਾ ਸਬੰਧੀ ਬਣਦੀ ਕਾਰਵਾਈ ਨਾ ਕੀਤੀ ਤਾਂ ਇਕੱਠ ਤੋਂ ਦੌਰਾਨ ਅੱਗੇ ਦੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।

Also Read: ਹਰਭਜਨ ਸਿੰਘ ਅੱਜ ਲੈ ਸਕਦੇ ਨੇ ਕ੍ਰਿਕਟ ਤੋਂ ਸੰਨਿਆਸ, ਕੀ ਹੋਵੇਗੀ ਅੱਗੇ ਦੀ ਰਣਨੀਤੀ?

 

ਪ੍ਰੈੱਸ ਕਾਨਫਰੰਸ ਵਿਚ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਘਟਨਾ ਨਾਲ ਬਹੁਤ ਦੁੱਖ ਪਹੁੰਚਿਆ ਹੈ। ਘਟਨਾ ਦੇ ਸਬੰਧ ਵਿਚ 2 ਜਨਵਰੀ ਨੂੰ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਮੰਜੀ ਸਾਹਿਬ ਵਿਚ ਪੰਥਕ ਇਕੱਠ ਕੀਤਾ ਜਾਵੇਗਾ ਤੇ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।

Also Read: ਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦਿੱਤੀ ਸਾਰੀ ਅਪਡੇਟ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਘਟਨਾ ਦੇ ਸਬੰਧ ਵਿਚ ਅਜੇ ਤੱਕ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਪਹਿਲੀ ਬੇਅਦਬੀ ਦੀ ਘਟਨਾ 15 ਦਸੰਬਰ ਨੂੰ ਵਾਪਰੀ ਸੀ। ਇਸ ਦੌਰਾਨ ਐੱਸਜੀਪੀਸੀ ਦੇ ਸੇਵਾਦਾਰਾਂ ਨੇ ਦੋਸ਼ੀ ਨੂੰ ਫੜਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਦੋਸ਼ੀ ਨੂੰ ਸਿੱਧਾ ਜੇਲ ਭੇਜ ਦਿੱਤਾ। ਅਜੇ ਤੱਕ ਇਸ ਘਟਨਾ ਬਾਰੇ ਕਿਸੇ ਦਾ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ। ਜੇਕਰ ਉਸ ਵੇਲੇ ਸਹੀ ਕਦਮ ਚੁੱਕੇ ਜਾਂਦੇ ਤਾਂ 18 ਦਸੰਬਰ ਦੀ ਇੰਨੀ ਵੱਡੀ ਮੰਦਭਾਗੀ ਘਟਨਾ ਨਾ ਵਾਪਰਦੀ।

Leave a Reply

Your email address will not be published. Required fields are marked *