ਭ੍ਰਿਸ਼ਟਾਚਾਰ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਦੀ ਮੁੜ ਮੋਹਾਲੀ ਕੋਰਟ ‘ਚ ਪੇਸ਼ੀ

ਮੋਹਾਲੀ- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ…

ਮੋਹਾਲੀ- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਫੜਿਆ ਹੈ। ਉਸ ਨੂੰ ਪਹਿਲਾਂ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਇਸੇ ਮਾਮਲੇ ਵਿੱਚ ਨਾਮਜ਼ਦ ਦੂਜੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।

ਅਦਾਲਤ ਵਿੱਚ ਵਿਜੀਲੈਂਸ ਨੇ ਕਿਹਾ ਕਿ ਧਰਮਸੋਤ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਜਾਂਚ ਹੋਣੀ ਹੈ। ਉਧਰ, ਧਰਮਸੋਤ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਹ ਪੰਜ ਵਾਰ ਚੋਣ ਲੜ ਚੁੱਕੇ ਹਨ। ਇਸ ਵਿੱਚ ਪੂਰਾ ਵੇਰਵਾ ਦਿੱਤਾ ਗਿਆ ਹੈ। ਇਸ ‘ਤੇ ਵਿਜੀਲੈਂਸ ਦੇ ਵਕੀਲ ਨੇ ਕਿਹਾ ਕਿ ਧਰਮਸੋਤ ਅਤੇ ਉਸ ਦੇ ਨਾਲ ਫੜੇ ਗਏ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਣੀ ਹੈ। ਦੋਵਾਂ ਨੂੰ 3 ਦਿਨ ਦੇ ਰਿਮਾਂਡ ‘ਤੇ ਵੀ ਭੇਜ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਰਿਮਾਂਡ ਦੇ ਦਿੱਤਾ।

 

Leave a Reply

Your email address will not be published. Required fields are marked *