ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਧੂ ਸਿੰਘ ਧਰਮਸੋਤ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਸ਼ਬਦੀ ਹਮਲਾ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਾਧੂ ਸਿੰਘ ਧਰਮਸੋਤ ਨੇ ਸਿੱਧੂ ਦੇ ਬਿਆਨ ਨੂੰ ਪਾਰਟੀ ਲਈ ਗਲਤ ਕਿਹਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਸਭ ਤੋਂ ਪਿੱਛਲੀ ਕੁਰਸੀ ਦੇਣੀ ਚਾਹੀਦੀ ਸੀ।
ਇਸ ਤੇ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਜਿਆਦਾ ਇੱਜਤ ਚੰਗੀ ਨਹੀਂ ਲੱਗੀ ਹੈ। ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਕਾਂਗਰਸ ਪਾਰਟੀ ਕਾਫੀ ਭਖੀ ਹੋਈ ਹੈ।

