ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ 23 ਮਾਰਚ ਵਾਲੇ ਦਿਨ ਸ਼ਹੀਦ ਏ ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ। ਉਨ੍ਹਾਂ ਦੀ ਇਸ ਮਹਾਨ ਸ਼ਹਾਦਤ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸ਼ਰਧਾਂਜਲੀ ਭੇਟ ਕੀਤੀ ਹੈ।
शहीद दिवस पर मां भारती के महान सपूत वीर भगत सिंह, सुखदेव और राजगुरु को कोटि-कोटि नमन। देश के लिए उनका बलिदान कृतज्ञ राष्ट्र सदा याद रखेगा। जय हिंद!
— Narendra Modi (@narendramodi) March 23, 2020
ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਸ਼ਹੀਦ ਦਿਵਸ ਉੱਤੇ ਮਾਂ ਭਾਰਤੀ ਦੇ ਮਹਾਨ ਬੇਟੇ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਕੋਟਿ-ਕੋਟਿ ਨਮਨ। ਦੇਸ਼ ਦੇ ਲਈ ਉਨ੍ਹਾਂ ਦੀ ਕੁਰਬਾਨੀ ਨੂੰ ਰਾਸ਼ਟਰ ਹਮੇਸ਼ਾਂ ਯਾਦ ਰੱਖੇਗਾ, ਜੈ ਹਿੰਦ!
शहीद सुखदेव, भगत सिंह और राजगुरु ने न सिर्फ जीते जी देश की स्वतंत्रता के लिए संघर्ष किया बल्कि अपने बलिदान से हर भारतवासी के हृदय में स्वाधीनता की अलख जगायी।
यह तीनों राष्ट्रभक्त स्वतंत्रता आंदोलन के अमर प्रतीक हैं जो हमें सदैव राष्ट्र की सेवा और एकता के लिए प्रेरित करते रहेंगे। pic.twitter.com/Qy080idula— Amit Shah (@AmitShah) March 23, 2020
ਉੱਥੇ ਹੀ ਦੇਸ਼ ਦੇ ਗ੍ਰਹਿ ਮੰਤਰੀ ਨੇ ਵੀ ਟਵੀਟ ਕਰ ਤਿੰਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਹੈ ਕਿ ”ਸ਼ਹੀਦ, ਸੁਖਦੇਵ, ਭਗਤ ਸਿੰਘ ਅਤੇ ਰਾਜਗੁਰੂ ਨਾ ਸਿਰਫ ਜਿਊਂਦੇ ਜੀਅ ਦੇਸ਼ ਦੇ ਲਈ ਸੰਘਰਸ਼ ਕੀਤਾ ਬਲਕਿ ਆਪਣੇ ਬਲਿਦਾਨ ਨਾਲ ਹਰ ਭਾਰਤਵਾਸੀ ਦੇ ਦਿਲ ਵਿਚ ਅਜਾਦੀ ਦੀ ਅਲਖ ਜਗਾਈ। ਇਹ ਤਿੰਨੋਂ ਰਾਸ਼ਟਰਭਗਤ ਅਜਾਦੀ ਅੰਦੋਲਨ ਦੇ ਅਮਰ ਪ੍ਰਤੀਕ ਹੈ ਜੋ ਸਾਨੂੰ ਰਾਸ਼ਟਰ ਦੀ ਸੇਵਾ ਅਤੇ ਏਕਤਾ ਲਈ ਪ੍ਰੇਰੀਤ ਕਰਦੇ ਰਹਿਣਗੇ”। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਟਵੀਟ ਕਰਕੇ ਉਨ੍ਹਾਂ ਦੀ ਸ਼ਹਾਦਤ ਉੱਤੇ ਸ਼ਰਧਾਂਜਲੀ ਭੇਟ ਕੀਤੀ ਹੈ।
ਦੱਸ ਦਈਏ ਕਿ ਭਾਰਤ ਦੀ ਅਜਾਦੀ ਲਈ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਅੰਗ੍ਰੇਜ ਹਕੂਮਤ ਨੇ 23 ਮਾਰਚ 1931 ਨੂੰ ਲਾਹੌਰ(ਪਾਕਿਸਤਾਨ) ਦੀ ਸੈਂਟਰਲ ਜੇਲ੍ਹ ਵਿਚ ਫਾਂਸੀ ਦਿੱਤੀ ਸੀ। ਹਾਲਾਂਕਿ ਤਿੰਨਾਂ ਕ੍ਰਾਂਤੀਕਾਰੀਆਂ ਨੂੰ ਫਾਂਸੀ ਦੇਣ ਦੀ ਤਰੀਕ 24 ਮਾਰਚ ਤੈਅ ਕੀਤੀ ਗਈ ਸੀ ਪਰ ਚੁੱਪ ਚਪੀਤੇ ਹੀ ਫਾਂਸੀ ਦੀ ਤਰੀਕ ਤੋਂ ਇਕ ਦਿਨ ਪਹਿਲਾਂ 23 ਮਾਰਚ ਦੀ ਰਾਤ ਨੂੰ ਤਿੰਨਾਂ ਸੂਰਵੀਰਾਂ ਨੂੰ ਫਾਂਸੀ ਉੱਤੇ ਲਟਕਾਇਆ ਗਿਆ ਅਤੇ ਉਨ੍ਹਾਂ ਦੀ ਲਾਸ਼ਾਂ ਨੂੰ ਸਤਲੁਜ ਦਰਿਆ ਦੇ ਕੰਢੇ ਸੁੱਟ ਦਿੱਤਾ ਸੀ।

