ਸ਼ਾਹੀਨ ਬਾਗ : ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ ਕਰਨ ਲਈ ਪਹੁੰਚੇ ਵਾਰਤਾਕਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਸ਼ਾਹੀਨ ਬਾਗ ਵਿਚ ਦੋ ਮਹੀਨਿਆਂ ਤੋਂ ਲਗਾਤਾਰ ਸੀਏਏ ਅਤੇ ਐਨਆਰਸੀ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਰੁੱਧ ਬੀਤੇ ਸੋਮਵਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਸ਼ਾਹੀਨ ਬਾਗ ਵਿਚ ਦੋ ਮਹੀਨਿਆਂ ਤੋਂ ਲਗਾਤਾਰ ਸੀਏਏ ਅਤੇ ਐਨਆਰਸੀ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਰੁੱਧ ਬੀਤੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਸੀ ਅਤੇ ਕੋਰਟ ਨੇ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ ਕਰਨ ਲਈ ਸੀਨੀਅਰ ਵਕੀਲ ਸੰਜੇ ਹੇਗੜੇ ਅਤੇ ਸਾਧਨਾ ਰਾਮ ਚੰਦਰਨ ਨੂੰ ਨਿਯੁਕਤ ਕੀਤਾ ਸੀ ਤਾਂ ਜੋ ਵਿਰੋਧ ਕਰ ਰਹੇ ਲੋਕਾਂ ਨਾਲ ਗੱਲਬਾਤ ਰਾਹੀਂ ਕੋਈ ਰਸਤਾ ਨਿਕਲ ਸਕੇ ਅਤੇ ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਉਹ ਅੱਜ ਇੱਥੇ ਪਹੁੰਚ ਵੀ ਗਏ ਹਨ ਅਤੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ।

PHOTO ANI

ਜਾਣਕਾਰੀ ਅਨੁਸਾਰ ਜਿਵੇਂ ਹੀ ਦੋਵੇਂ ਵਕੀਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਵਿਖੇ ਸਟੇਜ ਉੱਤੇ ਪਹੁੰਚੇ ਤਾਂ ਉੱਠੇ ਬੈਠੇ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਤਾੜੀਆਂ ਦੇ ਨਾਲ ਸਵਾਗਤ ਕੀਤਾ ਪਰ ਦੋਵੇਂ ਵਾਰਤਾਕਾਰਾਂ ਨੇ ਕਿਹਾ ਕਿ ਉਹ ਉੱਥੇ ਮੌਜੂਦ ਮੀਡੀਆਂ ਦੇ ਸਾਹਮਣੇ ਮੁਜ਼ਹਾਰੇਕਾਰੀਆਂ ਨਾਲ ਗੱਲਬਾਤ ਨਹੀਂ ਕਰ ਸਕਦੇ ਅਤੇ ਬਾਅਦ ਵਿਚ ਉਹ ਪੂਰੀ ਗੱਲਬਾਤ ਦੀ ਜਾਣਕਾਰੀ ਮੀਡੀਆਂ ਨੂੰ ਦੇ ਦਿੱਤੀ ਜਾਵੇਗੀ। ਇਸ ਲਈ ਮੀਡੀਆ ਇੱਥੋਂ ਬਾਹਰ ਚੱਲੀ ਜਾਵੇ ਪਰ ਉੱਥੇ ਬੈਠੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਜੋ ਵੀ ਗੱਲਬਾਤ ਹੋਵੇਗੀ ਉਹ ਮੀਡੀਆ ਸਾਹਮਣੇ ਹੋਵੇਗੀ। ਇਸ ਤੋਂ ਉੱਲਟ ਕੁੱਝ ਔਰਤਾਂ ਉੱਥੇ ਮੀਡੀਆ ਦਾ ਵਿਰੋਧ ਕਰ ਰਹੀਆਂ ਸਨ।

ਦੋਵੇਂ ਸੀਨੀਅਰ ਵਕੀਲਾਂ ਨੇ ਕਿਹਾ ਕਿ ਉਹ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਗੱਲਬਾਤ ਕਰਨ ਲਈ ਆਏ ਹਨ ਅਤੇ ਜੋ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਆਦੇਸ਼ ਦਿੱਤਾ ਇਸ ਬਾਰੇ ਲੋਕਾਂ ਨੂੰ ਦੱਸਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧ ਦਾ ਸੱਭ ਨੂੰ ਅਧਿਕਾਰ ਹੈ ਪਰ ਪਬਲਿਕ ਰੋਡ ਰੋਕ ਕੇ ਕਿਸੇ ਨੂੰ ਵੀ ਦੂਜਿਆਂ ਦੇ ਅਧਿਕਾਰ ਖੋਹਣ ਦੀ ਇਜ਼ਾਜਤ ਨਹੀਂ ਹੈ। ਵਾਰਤਾਕਾਰ ਅਨੁਸਾਰ ਇਸ ਮੁੱਦੇ ਦਾ ਹੱਲ ਕੇਵਲ ਗੱਲਬਾਤ ਰਾਹੀਂ ਹੀ ਨਿਕਲ ਸਕਦਾ ਹੈ। ਜਾਣਕਾਰੀ ਅਨੁਸਾਰ ਦੋਵੇਂ ਵਾਰਤਾਕਾਰ ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ ਕਰ ਰਹੇ ਹਨ।

ਦੱਸ ਦਈਏ ਕਿ ਸ਼ਾਹੀਨ ਬਾਗ ਵਿਚ ਔਰਤਾਂ ਦੁਆਰਾ ਪਿਛਲੇ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਅਤੇ ਐਨਆਰਸੀ ਨੂੰ ਲਾਗੂ ਨਾ ਕਰਨ ਦੇ ਲਈ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਕਰਕੇ ਦਿੱਲੀ ਤੋਂ ਨੋਇਡਾ ਜਾਣ ਵਾਲੀ ਸੜਕ ਪੂਰੀ ਤਰ੍ਹਾ ਬੰਦ ਪਈ ਹੈ ਜਿਸ ਕਰਕੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *