ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਦੀ ਮਹਾਮਾਰੀ ਭਾਰਤ ਵਿਚ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਚੁੱਕੀ ਹੈ। ਕੋਰੋਨਾ ਨੇ ਹੁਣ ਤੱਕ ਤਿੰਨ ਲੋਕਾਂ ਦੀ ਜਾਨ ਲੈ ਲਈ ਹੈ ਜਦਕਿ 128 ਲੋਕ ਇਸ ਦੀ ਚਪੇਟ ਵਿਚ ਹਨ ਪਰ ਇਸ ਸੱਭ ਵਿਚਾਲੇ ਸ਼ਾਹੀਨ ਬਾਗ ਵਿਚ ਸੀਏਏ ਅਤੇ ਐਨਆਰਸੀ ਵਿਰੁੱਧ ਚੱਲ ਰਹੇ ਪ੍ਰਦਰਸ਼ਨ ਉੱਤੇ ਕੋਰੋਨਾ ਵਾਇਰਸ ਦਾ ਕੋਈ ਅਸਰ ਨਹੀਂ ਪਿਆ ਅਤੇ ਰੋਸ ਮੁਜ਼ਹਾਰਾ ਇਵੇਂ ਹੀ ਜਾਰੀ ਹੈ।
ਦਰਅਸਲ ਅੱਜ ਸ਼ਾਹੀਨ ਬਾਗ ਦੇ ਪ੍ਰਦਰਸ਼ਨ ਦਾ 94ਵਾਂ ਦਿਨ ਹੈ। ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਨੂੰ ਲੈ ਕੇ ਮੁਸਲਿਮ ਔਰਤਾਂ ਦੁਆਰਾ ਇੱਥੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਹ ਪ੍ਰਦਰਸ਼ਨ ਦਿੱਲੀ ਦੰਗਿਆਂ ਵਿਚਾਲੇ ਵੀ ਇਸੇ ਤਰ੍ਹਾ ਜਾਰੀ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹੁਣ ਧਰਨੇ ਵਾਲੀ ਥਾਂ ਉੱਤੇ ਪ੍ਰਦਰਸ਼ਨ ਕਰ ਰਹੀ ਔਰਤਾਂ ਨੇ ਇੱਥੇ ਲੱਕੜੀ ਦੇ ਤਖਤੇ ਲਗਾ ਦਿੱਤੇ ਹਨ ਇਹ ਤਖਤੇ 2 ਮੀਟਰ ਦੀ ਦੂਰੀ ਉੱਤੇ ਲਗਾਏ ਗਏ ਹਨ। ਨਾਲ ਹੀ ਪ੍ਰਦਰਸ਼ਨ ਕਰ ਰਹੀ ਔਰਤਾਂ ਨੇ ਮਾਸਕ ਵੀ ਪਹਿਣ ਲਏ ਹਨ ਤੇ ਬੱਚਿਆਂ ਨੂੰ ਇਸ ਰੋਸ ਮੁਜ਼ਹਾਰੇ ਤੋਂ ਦੂਰ ਰੱਖਿਆ ਗਿਆ ਹੈ। ਇਹ ਸਾਰੀ ਸਾਵਧਾਨੀਆਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਰਤੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ਦਿੱਲੀ ਸਰਕਾਰ ਨੇ 31 ਮਾਰਚ ਤੱਕ ਸਕੂਲ, ਕਾਲਜ, ਸਿਨੇਮਾ ਘਰ, ਅਤੇ ਵੱਡੇ ਇੱਕਠ ਨਾ ਕਰਨ ਉੱਤੇ ਰੋਕ ਲਗਾ ਦਿੱਤੀ ਹੈ ਪਰ ਸ਼ਾਹੀਨ ਬਾਗ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਪ੍ਰਦਰਸ਼ਨ ਨੂੰ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ। ਪ੍ਰਦਰਸ਼ਨ ਕਰ ਰਹੀ ਔਰਤਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਦੁਆਰਾ ਲਿਆਂਦਾ ਨਾਗਰਿਕਤਾ ਸੋਧ ਕਾਨੂੰਨ ਵਾਪਸ ਲਿਆ ਜਾਵੇ ਅਤੇ ਐਨਆਰਸੀ ਨੂੰ ਪੂਰੇ ਦੇਸ਼ ਵਿਚ ਲਾਗੂ ਨਾ ਕੀਤਾ ਜਾਵੇ।
ਕੀ ਹੈ ਸੀਏਏ
ਸੀਏਏ ਅਧੀਨ ਹੁਣ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਿਚ ਧਾਰਮਿਕ ਤੌਰ ਉੱਤੇ ਸਤਾਏ ਹਿੰਦੂ, ਸਿੱਖ, ਮੁਸਲਿਮ, ਈਸਾਈ, ਜੈਨ ਅਤੇ ਬੁੱਧ ਧਰਮ ਦੇ ਲੋਕਾਂ ਨੂੰ ਭਾਰਤ ਦੀ ਅਸਾਨੀ ਨਾਲ ਨਾਗਰਿਕਤਾ ਮਿਲ ਸਕੇਗੀ।


