ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

Salman Khan threat: ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰੀ ਸਲਮਾਨ ਖਾਨ ਨੂੰ ਰੌਕੀ ਭਾਈ ਨਾਮ ਦੇ ਵਿਅਕਤੀ…

Salman Khan threat: ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰੀ ਸਲਮਾਨ ਖਾਨ ਨੂੰ ਰੌਕੀ ਭਾਈ ਨਾਮ ਦੇ ਵਿਅਕਤੀ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਰਿਪੋਰਟ ਮੁਤਾਬਕ ਰੌਕੀ ਭਾਈ ਜੋਧਪੁਰ ਦਾ ਰਹਿਣ ਵਾਲਾ ਹੈ ਅਤੇ ਇਹ ਗਊਆਂ ਦਾ ਰਖਵਾਲਾ ਹੈ। ਰੌਕੀ ਭਾਈ ਨੇ ਸਲਮਾਨ ਖਾਨ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ 30 ਅਪ੍ਰੈਲ ਨੂੰ ਉਨ੍ਹਾਂ ਮਾਰ ਦਿੱਤਾ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਿੱਚ ਵੀ ਹੜਕੰਪ ਮੱਚ ਗਿਆ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 ਮਿਲੀ ਜਾਣਕਾਰੀ ਮੁਤਾਬਿਕ ਮੁੰਬਈ ਪੁਲਿਸ ਦੇ ਕੰਟਰੋਲ ਰੂਮ ਵਿੱਚ ਇੱਕ ਕਾਲ ਆਈ। ਜਿਸ ਵਿਚ ਵਿਅਕਤੀ ਨੇ ਗੱਲ ਕਰਦੇ ਹੋਏ ਆਪਣਾ ਨਾਮ ਰੌਕੀ ਭਾਈ ਦੱਸਿਆ ਅਤੇ ਕਿਹਾ ਕਿ ਉਹ ਰਾਜਸਥਾਨ ਵਿੱਚ ਜੋਧਪੁਰ ਦਾ ਰਹਿਣ ਵਾਲਾ ਹੈ।

ਇਸ ਤੋਂ ਪਹਿਲਾਂ ਸਲਮਾਨ ਖਾਨ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਵੀ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਜਾਣਕਾਰੀ ਅਨੁਸਾਰ ਸਲਮਾਨ ਖਾਨ ਨੇ ਹਾਲ ਹੀ ਵਿੱਚ ਬੁਲੇਟ ਪਰੂਫ ਕਾਰ ਖਰੀਦੀ ਹੈ ਅਤੇ ਆਪਣੀ ਸੁਰੱਖਿਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਹਥਿਆਰ ਰੱਖਣ ਲਈ ਲਾਇਸੈਂਸ ਵੀ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਧਮਕੀਆਂ ਮਿਲ ਰਹੀਆਂ ਹਨ।  ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਸਾਰਾ ਪਰਿਵਾਰ ਪਰੇਸ਼ਾਨ ਹੈ। 

Leave a Reply

Your email address will not be published. Required fields are marked *