ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੋਮਵਾਰ ਨੂੰ ਸਮਰਾਲਾ ਪੁਲਸ ਨੇ ਵੱਡੀ ਕਾਮਯਾਬੀ ਹੇਲ ਕੀਤੀ ਹੈ। ਦੱਸ ਦਈਏ ਕਾਰਵਾਈ ਕਰਦੇ ਹੋਏ ਸਮਰਾਲਾ ਪੁਲਿਸ ਹੱਥ ਤਿੰਨ ਹੈਰੋਇਨ ਤਸਕਰਾਂ ਨੂੰ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਇਨ੍ਹਾਂ ਤਿੰਨਾਂ ਤਸਕਰਾਂ ਦੀ ਮੁੱਢਲੀ ਪੁੱਛ ਗਿੱਛ ਦੌਰਾਨ ਪਤਾ ਲੱਗਿਆ ਕਿ ਇਹ ਦਿੱਲੀ ਤੋਂ ਹੈਰੋਇਨ ਲੈ ਕੇ ਆਉਂਦੇ ਸਨ ਤੇ ਫਿਰੋਜਪੁਰ ਇਲਾਕੇ ‘ਚ ਸਪਲਾਈ ਕਰਦੇ ਸਨ।
ਗੁਰਸ਼ਰਨਦੀਪ ਸਿੰਘ ਗਰੇਵਾਲ ਪੀ.ਪੀ.ਐਸ. ਦੀਆਂ ਹਦਾਇਤਾਂ ‘ਤੇ ਅੱਜ ਸਮਰਾਲਾ ਪੁਲਸ ਵਲੋਂ ਚੌਂਕੀ ਪਿੰਡ ਬਰਧਾਲਾ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਸਕੋਡਾ ਕਾਰ ਖੰਨੇ ਵਲੋਂ HR 26-AH-7806 ਨੰਬਰ ਦੀ ਆਉਂਦੀ ਵਿਖਾਈ ਦਿੱਤੀ। ਪੁਲਸ ਨੇ ਇਸ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਚਾਲਕ ਨੇ ਪਿੱਛੇ ਹੀ ਕਾਰ ਰੋਕ ਕੇ ਮੋੜਨ ਦੀ ਕੋਸ਼ਿਸ਼ ਕੀਤੀ ਪਰ ਜਲਦ ਬਾਜ਼ੀ ਵਿਚ ਕਾਰ ਬੰਦ ਹੋ ਗਈ ਪੁਲਿਸ ਨੇ ਕਾਰ ਕੋਲ ਜਾ ਕੇ ਦੇਖਿਆ ਤਾਂ ਉਸ ਕਾਰ ਵਿਚ ਤਿੰਨ ਨੌਜਵਾਨ ਸਵਾਰ ਸਨ। ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋ 260 ਗ੍ਰਾਮ ਹੈਰੋਇਨ ਬਰਾਮਦ ਹੋਈ, ਜੋ ਕਿ ਇਨ੍ਹਾਂ ਨੇ ਆਪਣੇ ਕੱਪੜਿਆਂ ‘ਚ ਲੁਕੋ ਕੇ ਰੱਖੀ ਹੋਈ ਸੀ। ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਤਸਕਰਾਂ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ, ਅਰਜਿੰਦਰ ਸਿੰਘ ਪੁੱਤਰ ਇੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਜੀਰਾ ਜ਼ਿਲਾਂ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਸ ਨੇ ਦਾ ਦਾਅਵਾ ਕੀਤਾ ਹੈ ਕਿ ਫ਼ੜੇ ਗਏ ਇਹ ਤਿੰਨੇ ਤਸਕਰ ਫਿਰੋਜ਼ਪੁਰ ਖੇਤਰ ਵਿੱਚ ਹੈਰੋਇਨ ਸਪਲਾਈ ਦਾ ਧੰਦਾ ਕਰਦੇ ਸਨ ।

