ਕਿਸਾਨਾਂ ਵਲੋਂ ਭਾਰਤ ਬੰਦ ਭਲਕੇ, ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੀ ਜਨਤਾ ਨੂੰ ਕੀਤੀ ਅਪੀਲ

ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਭਲਕੇ ਯਾਨੀ ਕਿ 27 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।…

ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਭਲਕੇ ਯਾਨੀ ਕਿ 27 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੀ ਜਨਤਾ ਨੂੰ ਬੰਦ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਨਾਲ ਹੀ ਮੋਰਚੇ ਵਲੋਂ ਸਾਰੇ ਸਿਆਸੀ ਦਲਾਂ ਅਤੇ ਸੂਬਾ ਸਰਕਾਰਾਂ ਨੂੰ ਵੀ ਭਾਰਤ ਬੰਦ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਭਾਰਤ ਬੰਦ ਦੇ ਮੱਦੇਨਜ਼ਰ ਦਿੱਲੀ ਵਿਚ ਵੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨ ਅੰਦੋਲਨ ਦੇ 10 ਮਹੀਨੇ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚਾ ਨੇ ਮੋਦੀ ਸਰਕਾਰ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਹੈ।

ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਫੇਰਬਦਲ ਜਾਰੀ, 4 ਹੋਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਮੋਰਚਾ ਨੇ ਕਿਹਾ ਕਿ ਬੰਦ ਦਾ ਆਯੋਜਨ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਕੀਤਾ ਜਾਵੇਗਾ। ਇਸ ਦੌਰਾਨ ਸਾਰੇ ਸਰਕਾਰੀ ਅਤੇ ਨਿੱਜੀ ਦਫ਼ਤਰ, ਸਿੱਖਿਅਕ ਸੰਸਥਾ, ਦੁਕਾਨਾਂ, ਉਦਯੋਗ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਬੰਦ ਦੌਰਾਨ ਸਾਰੀਆਂ ਐਮਰਜੈਂਸੀ ਸੇਵਾਵਾਂ, ਹਸਪਤਾਲਾਂ, ਮੈਡੀਕਲ ਦੀਆਂ ਦੁਕਾਨਾਂ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾ। ਕਿਸੇ ਵੀ ਤਰ੍ਹਾਂ ਦੀ ਜਨਤਕ ਜਿਵੇਂ ਫਾਇਰ ਬ੍ਰਿਗੇਡ, ਰਾਹਤ ਅਤੇ ਬਚਾਅ ਕੰਮ ਅਤੇ ਨਿੱਜੀ ਐਮਰਜੈਂਸੀ ਵਾਲੇ ਲੋਕਾਂ ਨੂੰ ਬਾਹਰ ਰੱਖਿਆ ਗਿਆ ਹੈ। ਜਿਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਹੈ, ਉਨ੍ਹਾਂ ਨੂੰ ਛੋਟ ਦਿੱਤੀ ਗਈ ਹੈ।

ਪੜੋ ਹੋਰ ਖਬਰਾਂ: ਕੈਬਨਿਟ ਲਿਸਟ ‘ਚੋਂ ਕੁਲਜੀਤ ਨਾਗਰਾ ਬਾਹਰ, ਕਾਕਾ ਰਣਦੀਪ ਦੀ ਹੋਵੇਗੀ ਐਂਟਰੀ: ਸੂਤਰ

ਓਧਰ ਦਿੱਲੀ ਵਿਚ ਭਾਰਤ ਬੰਦ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਦੀਆਂ ਸਰੱਹਦਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੰਦ ਦੇ ਮੱਦੇਨਜ਼ਰ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ’ਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। 

ਪੜੋ ਹੋਰ ਖਬਰਾਂ: ਅਮਰੀਕਾ ਫੇਰੀ ਤੋਂ ਵਾਪਸ ਪਰਤੇ PM ਮੋਦੀ, 65 ਘੰਟਿਆਂ ‘ਚ ਕੀਤੀਆਂ 24 ਮੀਟਿੰਗਾਂ

Leave a Reply

Your email address will not be published. Required fields are marked *