ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਇਕ ਪਾਸੇ ਜਿੱਥੇ ਪੰਜਾਬ ਦੇ ਨੌਜਵਾਨ ਨਸ਼ੇ ਦੇ ਕਾਰਨ ਆਪਣੇ ਭਵਿੱਖ ਨੂੰ ਤਬਾਅ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਹੀ ਨੌਜਵਾਨ ਵਿਦੇਸ਼ੀ ਧਰਤੀ ਤੇ ਪੰਜਾਬ ਦਾ ਨਾਂ ਰੋਸ਼ਨ ਕਰ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬ ਦੇ ਇਕ ਹੋਰ ਪੰਜਾਬੀ ਨੌਜਵਾਨ ਨੇ ਵਿਦੇਸ਼ ਦੀ ਧਰਤੀ ਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੰਦੀਪ ਸਿੰਘ ਸੰਧੂ ਕੈਲੀਫੋਰਨੀਆ ਦੀ ਸਟੈਨਿਸਲਾਊਸ ਕਾਊਂਟੀ ਸੁਪੀਰੀਅਰ ਜੱਜ ਨਿਯੁਕਤ ਕੀਤੇ ਗਏ ਹਨ। ਦੱਸ ਦਈਏ ਕਿ ਸੰਦੀਪ ਸੰਧੂ ਰੁੜਕਾ ਕਲਾਂ ਦੇ ਰਹਿਣ ਵਾਲੇ ਹਨ। ਉਹਨਾਂ ਦੀ ਇਸ ਕਾਮਯਾਬੀ ਦੇ ਕਾਰਨ ਪੂਰੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ ਬਣਇਆ ਹੋਇਆ ਹੈ। ਦੁਜੇ ਪਾਸੇ ਸੰਦੀਪ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਸੰਦੀਪ ਨੇ ਉਹਨਾਂ ਦਾ ਤੇ ਪੰਜਾਬ ਦਾ ਨਾਂ ਪੁਰੇ ਵਿਸ਼ਵ ਭਰ ਵਿੱਚ ਰੋਸ਼ਨ ਕੀਤਾ ਹੈ।

