ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਾਈਕੋਰਟ ਵਿੱਚ ਸੰਤ ਢੱਡਰੀਆਂ ਵਾਲੇ ਨੇ ਸੁਰੱਖਿਆ ਨੂੰ ਲੈਕੇ ਪਟੀਸ਼ਨ ਦਾਇਰ ਕੀਤੀ ਸੀ
ਜਿਸ ਤੇ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਢੱਡਰੀਆਂ ਵਾਲੇ ਨੂੰ ਰਾਹਤ ਪ੍ਰਦਾਨ ਕਰ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਸੰਤ ਰਣਦੀਤ ਸਿੰਘ ਢੱਡਰੀਆਂ ਵਾਲੇ ਤੇ ਲੁਧਿਆਣਾ ਵਿਖੇ ਜਾਨਲੇਵਾ ਹਮਲਾ ਹੋਇਆ ਸੀ ਜਿਸ ਕਾਰਨ ਇਸ ਹਮਲੇ ਵਿੱਚ ਉਹਨਾਂ ਦੇ ਇਕ ਸਾਥੀ ਦੀ ਮੌਤ ਹੋ ਗਈ ਸੀ।

