ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ ਜਿਸ ਤੋਂ ਸਿਆਸੀ ਪਾਰਟੀਆਂ ਕਾਫੀ ਸਰਗਰਮ ਹੋ ਗਈਆਂ ਹਨ। ਇਸ ਦੌਰਾਨ ਉਹਨਾਂ ਇਕ ਭੁੱਲ ਉਹਨਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸੇ ਤਰ੍ਹਾਂ ਦਾ ਇਕ ਵੀਡਿਓ ਸਾਹਮਣੇ ਆਇਆ ਹੈ ਜਿਸ ਚ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੰਤੋਖ ਸਿੰਘ ਨਜਰ ਆ ਰਹੇ ਹਨ। ਨਾਲ ਹੀ ਉਹ ਇਸ ਵੀਡਿਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਵਾਦਾਂ ਵਿੱਚ ਵੀ ਘਿਰ ਗਏ ਹਨ। ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਇਕ ਨਿਜੀ ਰਿਪੋਰਟਰ ਦੁਆਰਾ ਉਹਨਾਂ ਦਾ ਸੰਟਿਗ ਆਪਰੇਸ਼ਨ ਕੀਤਾ ਗਿਆ ਹੈ।
ਜਿਸ ਵਿੱਚ ਉਹ ਪੈਸੇ ਦੇ ਲੇਣ ਦੇਣ ਦੀ ਗੱਲ ਕਰ ਰਹੇ ਹਨ। ਇਸ ਵੀਡਿਓ ਵਿੱਚ ਚੌਧਰੀ ਨੇ ਕਿਹਾ ਕਿ ਮੋਦੀ ਵੱਲੋਂ ਕੀਤੀ ਗਈ ਨੋਟਬੰਦੀ ਕਾਰਨ ਅਨੈਤਿਕ ਕੰਮ ਨਹੀਂ ਹੋ ਪਾ ਰਹੇ ਹਨ। ਨਾਲ ਹੀ ਉਹਨਾਂ ਨੇ ਨਿਜੀ ਚੈਨਲ ਦੇ ਰਿਪੋਰਟਰ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਉਹਨਾਂ ਨੂੰ ਪੈਸੇ ਦੇਣ ਤਾਂ ਉਹ ਉਹਨੂੰ ਫੇਵਰ ਦੇਣਗੇ। ਦੱਸਣਯੋਗ ਗੱਲ ਹੈ ਕਿ ਇਸ ਸਟਿੰਗ ਆਪਰੇਸ਼ਨ ਦਾ ਲਿਵਿੰਗ ਇੰਡੀਆ ਨਿਊਜ਼ ਪੁਸ਼ਟੀ ਨਹੀਂ ਕਰਦਾ ਹੈ। ਜਿਕਰ-ਏ-ਖਾਸ ਹੈ ਕਿ ਇਸ ਤਰ੍ਹਾਂ ਦੀ ਵੀਡਿਓ ਸਾਹਮਣੇ ਆਉਣ ਤੋਂ ਬਾਅਦ ਕਾਂਗਰਸੀ ਪਾਰਟੀ ਵਿੱਚ ਤੁਫਾਨ ਮਚ ਗਿਆ ਹੈ ਚੋਣਾਂ ਦੌਰਾਨ ਉਹਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

