Sarabjit Kaur ਅਤੇ ਉਸ ਦਾ ਪਤੀ ਨਨਕਾਣਾ ਸਾਹਿਬ ਤੋਂ ਗ੍ਰਿਫ਼ਤਾਰ, ਹੋਵੇਗੀ ਵੱਡੀ ਕਾਰਵਾਈ

ਚੰਡੀਗੜ੍ਹ : ਭਾਰਤ ਤੋਂ ਪਾਕਿਸਤਾਨ ਗਈ ਸਰਬਜੀਤ ਕੌਰ (Sarabjit Kaur), ਜਿਸ ਨੇ ਇਸਲਾਮ ਧਰਮ ਅਪਣਾ ਕੇ ਨੂਰ ਹੁਸੈਨ ਨਾਮ ਰੱਖ ਲਿਆ ਸੀ, ਨਾਲ ਜੁੜੇ ਮਾਮਲੇ…

_Sarabjit Kaur

ਚੰਡੀਗੜ੍ਹ : ਭਾਰਤ ਤੋਂ ਪਾਕਿਸਤਾਨ ਗਈ ਸਰਬਜੀਤ ਕੌਰ (Sarabjit Kaur), ਜਿਸ ਨੇ ਇਸਲਾਮ ਧਰਮ ਅਪਣਾ ਕੇ ਨੂਰ ਹੁਸੈਨ ਨਾਮ ਰੱਖ ਲਿਆ ਸੀ, ਨਾਲ ਜੁੜੇ ਮਾਮਲੇ ਵਿੱਚ ਇੱਕ ਵੱਡਾ ਮੋੜ ਸਾਹਮਣੇ ਆਇਆ ਹੈ। ਪਾਕਿਸਤਾਨੀ ਖੁਫ਼ੀਆ ਏਜੰਸੀਆਂ ਨੇ ਕਾਰਵਾਈ ਕਰਦਿਆਂ ਸਰਬਜੀਤ ਕੌਰ ਅਤੇ ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਜ਼ਿਲ੍ਹੇ ਦੇ ਪਿੰਡ ਪਹੇੜੇ ਵਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਹੁਣ ਉਨ੍ਹਾਂ ਨੂੰ ਭਾਰਤ ਵਾਪਸ ਭੇਜਣ (ਦੇਸ਼ ਨਿਕਾਲਾ) ਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਖੁਫ਼ੀਆ ਜਾਣਕਾਰੀ ਦੇ ਆਧਾਰ ਤੇ ਵੱਡੀ ਕਾਰਵਾਈ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਤੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇੰਟੈਲੀਜੈਂਸ ਬਿਊਰੋ ਡਿਵੀਜ਼ਨ ਨੂੰ ਜੋੜੇ ਦੀ ਲੁਕਣਗਾਹ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਟੀਮ ਨੇ ਛਾਪਾ ਮਾਰਿਆ ਅਤੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਸਦਰ ਥਾਣਾ ਨਨਕਾਣਾ ਸਾਹਿਬ ਦੇ ਹਵਾਲੇ ਕਰ ਦਿੱਤਾ।

ਟਿਕਟੋਕ ਰਾਹੀਂ ਹੋਈ ਸੀ ਦੋਸਤੀ, ਕਈ ਵਾਰ ਰੱਦ ਹੋਇਆ ਵੀਜ਼ਾ

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਸਾਲ 2016 ਵਿੱਚ ਸੋਸ਼ਲ ਮੀਡੀਆ ਐਪ ਟਿਕਟੋਕ ਰਾਹੀਂ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ। ਇਸ ਜੋੜੇ ਨੇ ਕਈ ਵਾਰ ਕਾਨੂੰਨੀ ਤਰੀਕੇ ਨਾਲ ਮਿਲਣ ਲਈ ਵੀਜ਼ਾ ਅਪਲਾਈ ਕੀਤਾ ਸੀ, ਪਰ ਹਰ ਵਾਰ ਕਿਸੇ ਨਾ ਕਿਸੇ ਕਾਨੂੰਨੀ ਅੜਚਨ ਕਾਰਨ ਅਰਜ਼ੀ ਰੱਦ ਹੋ ਜਾਂਦੀ ਸੀ।

ਫਾਰੂਕਾਬਾਦ ਤੱਕ ਦਾ ਸਫ਼ਰ

ਅਧਿਕਾਰੀਆਂ ਅਨੁਸਾਰ 4 ਨਵੰਬਰ 2025 ਨੂੰ ਨਾਸਿਰ ਹੁਸੈਨ ਗੁਰਦੁਆਰਾ ਜਨਮ ਅਸਥਾਨ ਪਹੁੰਚਿਆ ਸੀ। ਉੱਥੋਂ ਉਹ ਸਰਬਜੀਤ ਕੌਰ ਨੂੰ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਫਾਰੂਕਾਬਾਦ ਅਤੇ ਬੁਰਜ ਅਟਾਰੀ ਵਰਗੇ ਵੱਖ-ਵੱਖ ਇਲਾਕਿਆਂ ਵਿੱਚ ਛੁਪਾ ਕੇ ਰੱਖਿਆ। ਫਿਲਹਾਲ ਪੁਲਿਸ ਅਤੇ ਖੁਫ਼ੀਆ ਏਜੰਸੀਆਂ ਸਾਂਝੇ ਤੌਰ ‘ਤੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ ਅਤੇ ਦੋਵੇਂ ਪੁਲਿਸ ਹਿਰਾਸਤ ਵਿੱਚ ਹਨ।

ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/delhi-mumbai-expressway-accident-locals-save-familys-life-after-speeding-car-overturns/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

Leave a Reply

Your email address will not be published. Required fields are marked *