ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਊਦੀ ਅਰਬ ਦੀ ਜੇਲ੍ਹ ‘ਚ ਸਰ ਕਲਮ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਤਵਿੰਦਰ ਸਿੰਘ ਨਾਮੀ ਨੌਜਵਾਨ ਦੇ ਬਾਰੇ ਸਹੀ ਜਾਣਕਾਰੀ ਦੇਣ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ | ਹਾਈਕੋਰਟ ਨੇ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ–ਅੰਦਰ ਪਰਿਵਾਰਕ ਮੈਂਬਰਾਂ ਨੂੰ ਨੌਜਵਾਨ ਦੀ ਮੌਤ ਜਾਂ ਉਸ ਦੇ ਜਿੰਦਾ ਹੋਣ ਦੀ ਸਹੀ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਹਨ |
ਜ਼ਿਕਰਯੋਗ ਹੈ ਕਿ ਬੀਤੀ 28 ਫਰਵਰੀ ਨੂੰ ਸਾਊਦੀ ਅਰਬ ਤੋਂ ਕਿਸੇ ਨੇ ਪਰਿਵਾਰਕ ਮੈਂਬਰਾਂ ਨੂੰ ਫੋਨ ‘ਤੇ ਸਤਵਿੰਦਰ ਦੇ ਸਿਰ ਕਲਮ ਕਰਨ ਦੀ ਸੂਚਨਾ ਦਿੱਤੀ ਸੀ | ਇਸ ਤੋਂ ਬਾਅਦ ਪਰਿਵਾਰ ਆਪਣੇ ਲਾਡਲੇ ਦੀ ਅਸਲੀਅਤ ਜਾਣਨ ਲਈ ਧੱਕੇ ਖਾ ਰਿਹਾ ਹੈ | ਇਨਸਾਫ਼ ਨਾ ਮਿਲਦਿਆਂ ਦੇਖ ਉਨ੍ਹਾਂ ਨੇ ਹਾਈਕੋਰਟ ‘ਚ ਰਿੱਟ ਦਾਖ਼ਲ ਕੀਤੀ ਸੀ, ਜਿਸ ‘ਤੇ ਫ਼ੈਸਲਾ ਦਿੰਦਿਆਂ ਅੱਜ ਅਦਾਲਤ ਨੇ ਸਰਕਾਰ ਨੂੰ ਇਹ ਹੁਕਮ ਦਿੱਤਾ ਹੈ |
Watch Video
