ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ, 29 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ…

SC COMMISSION DIRECTS PUNJAB POLICE TO SUBMIT ACTION TAKEN REPORT IN RAJA WARRING CASE ON JULY 1

ਚੰਡੀਗੜ੍ਹ, 29 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ। ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਤਰਫੋਂ ਐਸ.ਪੀ. ਹੈੱਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ 30 ਦਿਨਾਂ ਵਿੱਚ ਪ੍ਰਾਪਤ ਹੋਣ ਦੀ ਉਮੀਦ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਅਤੇ ਮੈਟਾ ਦੀ ਰਿਪੋਰਟ 1 ਜੁਲਾਈ, 2026 ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

Leave a Reply

Your email address will not be published. Required fields are marked *