ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਰੋਨਾ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਤੇ ਵਿਚਾਰਧੀਨ ਕੈਦੀਆਂ ਨੂੰ 15 ਦਿਨਾਂ ’ਚ ਆਤਮ-ਸਮਰਪਣ ਕਰਨ ਦਾ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਲ੍ਹਾਂ ’ਚ ਭੀੜ ਘੱਟ ਕਰਨ ਲਈ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀ 15 ਦਿਨਾਂ ਦੇ ਅੰਦਰ ਆਤਮ-ਸਮਰਪਣ ਕਰਨਗੇ।
ਜ਼ਮਾਨਤ ਲਈ ਅਦਾਲਤਾਂ ’ਚ ਜਾ ਸਕਦੇ ਹਨ ਕੈਦੀ
ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀਕੁਮਾਰ ਦੀ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਵਿਚਾਰਧੀਨ ਕੈਦੀ ਤੇ ਸਾਰੇ ਦੋਸ਼ੀ ਜਿਨ੍ਹਾਂ ਨੂੰ ਮਹਾਮਾਰੀ ਦੌਰਾਨ ਐਮਰਜੈਂਸੀ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਸੀ। ਉਹ ਆਪਣੇ ਸਮਰਪਣ ਤੋਂ ਬਾਅਦ ਅਦਾਲਤਾਂ ਅੱਗੇ ਨਿਯਮਤ ਜ਼ਮਾਨਤ ਲਈ ਅਰਜ਼ੀ ਦੇ ਸਕਦੇ ਹਨ।
ਕੋਰੋਨਾ ਮਹਾਂਮਾਰੀ ਦੌਰਾਨ ਕੀਤੇ ਸਨ ਰਿਹਾਅ
ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਪੂਰੇ ਵਿਸ਼ਵ ਨੂੰ ਝੱਲਣਾ ਪਿਆ। ਕੋਰੋਨਾ ਕਾਲ ਦੌਰਾਨ ਲੱਖਾਂ ਲੋਕਾਂ ਦੀ ਮੌਤਾਂ ਹੋਈਆਂ। ਇਸ ਦੌਰਾਨ ਕੈਦੀਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਕਈਆਂ ਨੂੰ ਜ਼ਮਾਨਤ ਉੱਤੇ ਘਰ ਭੇਜ ਦਿੱਤਾ ਗਿਆ ਸੀ। ਹੁਣ ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ 15 ਦਿਨਾਂ ਵਿੱਚ ਆਤਮ ਸਮਰਪਣ ਕਰੋ।



