ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਚ ਅਲਰਟ ਦੇ ਚੱਲਦੇ ਤੀਜੇ ਦਿਨ ਵੀ ਸਰਚ ਆਪਰੇਸ਼ਨ ਜਾਰੀ ਹੈ। ਦਸ ਦਈਏ ਕਿ ਪਾਕਿਸਤਾਨ ਤੋਂ ਹਥਿਆਰ ਭੇਜੇ ਜਾਣ ਦੇ ਮਿਲੇ ਇਨਪੁੱਟ ਤੋਂ ਬਾਅਦ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੋ ਗਈ ਹੈ।
ਇਸਦੇ ਚੱਲਦੇ ਹੀ ਸਰਹੱਦ ਨਾਲ ਲੱਗਦੇ ਪਿੰਡਾਂ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਨਾਲ ਹੀ ਪਠਾਨਕੋਟ ਚ ਵੀ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਪਿੰਡਾਂ ਚ ਚੱਪਾ ਚੱਪਾ ਖੰਗਾਲਿਆ ਜਾ ਰਿਹਾ ਹੈ।


