ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਡਾਕਟਰਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦਿੱਲੀ ਚ 10 ਹਜ਼ਾਰ ਤੋਂ ਜਿਆਦਾ ਡਾਕਟਰ ਹੜਤਾਲ ਚ ਸ਼ਾਮਿਲ ਹੋਣਗੇ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਮਰਜੰਸੀ ਨੂੰ ਛੱਡ ਕੇ ਹੋਰ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਡਾਕਟਰਾਂ ਦੀ ਹੜਤਾਲ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਇਆ।
ਇਸ ਤੋਂ ਇਲਾਵਾ ਇਸ ਮਾਮਲੇ ਤੇ ਜਾਕਟਰ ਐਸੋਸਿਏਸ਼ਨ ਦਾ ਕਹਿਣਾ ਹੈ ਕਿ ਇਸ ਪੱਛਮ ਬੰਗਾਲ ਸਰਕਾਰ ਕੋ ਹੜਤਾਲ ਕਰ ਰਹੇ ਡਾਕ੍ਟਰਾਂ ਦੀ ਮੰਗ ਨੂੰ ਪੂਰਾ ਕਰਨ ਦੇ ਲਈ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ ਮੰਗਾਂ ਨੂੰ ਪੂਰਾ ਕਰਨ ਤੇ ਨਾਕਾਮ ਹੁੰਦੀ ਹੈ ਤਾਂ ਉਹਨਾਂ ਨੂੰ ਐਮਸ ਚ ਅਨੰਤ ਸਮੇਂ ਤੱਕ ਹੜਤਾਲ ਤੇ ਜਾਣਾ ਪਏਗਾ।
ਦੱਸਣਯੋਗ ਗੱਲ ਹੈ ਕਿ ਕਲਕਤਾ ਦੇ ਐਨਆਰਐਸ ਹਸਪਤਾਲ ਚ ਸੋਮਵਾਰ ਨੂੰ ਇਕ ਮਰੀਜ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰ ਵੱਲੋਂ ਡਾਕਟਰਾਂ ਦੇ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਕਈ ਡਾਕਟਰ ਜਖਮੀ ਵੀ ਹੋ ਗਈ। ਜਿਸ ਤੋਂ ਬਾਅਦ ਡਾਕਟਰ ਹੜਤਾਲ ਤੇ ਚੱਲੇ ਗਏ।



