ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ। ਅੱਜ ਸਦਨ ਵਿੱਚ ਅਹਿਮ ਬਿੱਲਾਂ ’ਤੇ ਮੋਹਰ ਲੱਗ ਸਕਦੀ ਹੈ। ਸਦਨ ਵਿੱਚ ਖੇਤੀ ਕਾਨੂੰਨਾਂ ਤੇ ਬੀਐਸਐਫ (BSF) ਦੇ ਅਧਿਕਾਰ ਖੇਤਰ ਵਿੱਚ ਕੀਤੇ ਵਾਧੇ ਖਿਲਾਫ ਮਤੇ ਪੇਸ਼ ਹੋਣਗੇ। ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ 2 ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਸੀ।
Also Read : ਝਾਰਖੰਡ : ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਬੱਸ, 75 ਯਾਤਰੀ ਜ਼ਖਮੀ
ਅੱਜ ਵਿਧਾਨ ਸਭਾ ਅੰਦਰ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਜਿੱਥੇ ਵਿਚਾਰ-ਚਰਚਾ ਕੀਤੀ ਜਾਵੇਗੀ, ਉੱਥੇ ਹੀ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਵੀ ਕਰ ਲਈ ਗਈ ਹੈ।ਸੈਸ਼ਨ ਹੰਗਾਮੇ ਭਰਪੂਰ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੁੱਦਿਆਂ ਉੱਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ।ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਪੰਜਾਬ ਭਾਸ਼ਾ ਬਾਰੇ ਐਕਟ ਵਿੱਚ ਸੋਧਾਂ ਦਾ ਬਿੱਲ ਵੀ ਸ਼ਾਮਲ ਹੈ। ਸੂਤਰਾਂ ਮੁਤਾਬਕ ਦੋ ਪ੍ਰਾਈਵੇਟ ਯੂਨੀਵਰਸਿਟੀਆਂ ਸਮੇਤ ਬਿੱਲ ਸਦਨ ਵਿੱਚ ਪੇਸ਼ ਹੋਣਗੇ। ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਸੈਸ਼ਨ ਹੈ ਤੇ ਸਰਕਾਰ ਆਗਾਮੀ ਚੋਣਾਂ ਦੇ ਮੱਦੇਨਜ਼ਰ ਅਹਿਮ ਵਿਧਾਨਕ ਕੰਮਕਾਰ ਇਸੇ ਸੈਸ਼ਨ ਵਿੱਚ ਲੈ ਕੇ ਆਵੇਗੀ।
Also Read : ਪੈਟਰੋਲ-ਡੀਜ਼ਲ ਦੀ ਕੀਮਤ ‘ਚ ਲਗਾਤਾਰ ਮਿਲ ਰਹੀ ਹੈ ਰਾਹਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਉਧਰ, ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੇਰੁਜ਼ਗਾਰੀ ਦੇ ਮਾਮਲੇ ’ਤੇ ਘੇਰਨ ਦੀ ਤਿਆਰੀ ਕਰ ਲਈ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਤੇ ਮੀਤ ਹੇਅਰ ਨੇ ਚੰਨੀ ਸਰਕਾਰ ਕੋਲੋਂ ਸੂਬੇ ਦੇ ਕੁੱਲ ਬੇਰੁਜ਼ਗਾਰਾਂ ਦੀ ਗਿਣਤੀ, ਬੇਰੁਜ਼ਗਾਰੀ ਭੱਤਾ ਹਾਸਲ ਕਰ ਰਹੇ ਬੇਰੁਜ਼ਗਾਰਾਂ ਦੇ ਜ਼ਿਲ੍ਹਾ ਪੱਧਰੀ ਅੰਕੜੇ, ਵੱਖ-ਵੱਖ ਵਿਭਾਗਾਂ ’ਚ ਠੇਕਾ ਤੇ ਆਊਟਸੋਰਸਿੰਗ ਤਹਿਤ ਨੌਕਰੀ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਗਿਣਤੀ, ਸਰਕਾਰੀ ਕਾਲਜਾਂ ’ਚ ਕਈ ਸਾਲਾਂ ਤੋਂ ਬਤੌਰ ਗੈਸਟ ਫੈਕਲਟੀ ਸੇਵਾਵਾਂ ਦੇ ਰਹੇ ਅਧਿਆਪਕਾਂ ਸਮੇਤ ਪਿੱਛਲੇ ਪੌਣੇ ਪੰਜ ਸਾਲਾਂ ’ਚ ਕੀਤੀ ਨਵੀਂ ਭਰਤੀ ਤੇ ਪੱਕੇ ਕੀਤੇ ਕੱਚੇ ਮੁਲਾਜ਼ਮਾਂ ਦੀ ਵਿਭਾਗੀ ਪੱਧਰ ’ਤੇ ਗਿਣਤੀ ਬਾਰੇ ‘ਵਾਈਟ ਪੇਪਰ’ ਜਾਰੀ ਕਰਨ ਦੀ ਮੰਗ ਕੀਤੀ।



