ਦਿੱਲੀ ਵਿਰੋਧ ਚਲਦਿਆਂ 12 ਘੰਟਿਆਂ ਵਿੱਚ ਅਮਿਤ ਸ਼ਾਹ ਨੇ ਬੁਲਾਈ ਦੂਜੀ ਸਮੀਖਿਆ ਬੈਠਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰ ਪੂਰਬੀ ਦਿੱਲੀ ਵਿੱਚ ਸੋਮਵਾਰ ਨੂੰ ਹੋਈ ਹਿੰਸਾ ਬਾਰੇ ਦੁਪਹਿਰ 12 ਵਜੇ ਇੱਕ ਮੀਟਿੰਗ ਬੁਲਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰ ਪੂਰਬੀ ਦਿੱਲੀ ਵਿੱਚ ਸੋਮਵਾਰ ਨੂੰ ਹੋਈ ਹਿੰਸਾ ਬਾਰੇ ਦੁਪਹਿਰ 12 ਵਜੇ ਇੱਕ ਮੀਟਿੰਗ ਬੁਲਾਈ ਹੈ। ਨਿਉਜ਼ ਏਜੰਸੀ ਪੀਟੀਆਈ ਨੇ ਦੱਸਿਆ ਹੈ ਕਿ, ਕੱਲ੍ਹ ਦੀ ਹਿੰਸਾ ਵਿੱਚ ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਸਮੇਤ ਸੱਤ ਲੋਕ ਮਾਰੇ ਗਏ ਸਨ।

ਨਿਉਜ਼ ਏਜੰਸੀ ਏਐਨਆਈ ਦੇ ਅਨੁਸਾਰ, ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਬੈਠਕ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਮੰਗਲਵਾਰ ਸਵੇਰੇ ਉੱਤਰ ਪੂਰਬੀ ਦਿੱਲੀ ਦੇ ਬ੍ਰਹਮਪੁਰੀ ਇਲਾਕੇ ਵਿੱਚ ਤਾਜ਼ਾ ਪੱਥਰਬਾਜ਼ੀ ਹੋਈ, ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਫਲੈਗ ਮਾਰਚ ਕੀਤਾ।

ਅਮਿਤ ਸ਼ਾਹ ਸੋਮਵਾਰ ਤੋਂ ਪਲ-ਪਲ ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਗ੍ਰਹਿ ਮੰਤਰੀ ਨੇ ਅਹਿਮਦਾਬਾਦ ਤੋਂ ਪਰਤਣ ਤੋਂ ਬਾਅਦ ਸੋਮਵਾਰ ਦੀ ਦੇਰ ਰਾਤ ਇੱਕ ਬੈਠਕ ਕੀਤੀ, ਜਿੱਥੇ ਉਨ੍ਹਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਸੰਬੋਧਿਤ ‘ਨਮਸਤੇ ਟਰੰਪ’ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ, ਇਹ ਬੈਠਕ ਬੀਤੀ ਰਾਤ 11 ਵਜੇ ਬੁਲਾਈ ਗਈ ਸੀ, ਜੋ ਅੱਧੀ ਰਾਤ 1:30 ਵਜੇ ਸੰਪੰਨ ਹੋਈ।

Union Home Minister Amit Shah

ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ, ਇੰਟੈਲੀਜੈਂਸ ਬਿਉਰੋ ਦੇ ਡਾਇਰੈਕਟਰ ਅਰਵਿੰਦ ਕੁਮਾਰ, ਦਿੱਲੀ ਪੁਲਿਸ ਕਮਿਸ਼ਨਰ ਅਮੁਲਿਆ ਪਟਨਾਇਕ ਅਤੇ ਹੋਰ ਅਧਿਕਾਰੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ, ਸ਼ਾਹ ਨੇ ਦਿੱਲੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਸਧਾਰਣਤਾ ਬਹਾਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਦੀ ਆਪਣੀ ਰਿਹਾਇਸ਼ ‘ਤੇ ਇਕ ਜ਼ਰੂਰੀ ਮੀਟਿੰਗ ਸੱਦੀ ਹੈ। ਕੇਜਰੀਵਾਲ ਨੇ ਟਵੀਟ ਕੀਤਾ  ਕਿ “ਦਿੱਲੀ ਦੇ ਕੁਝ ਹਿੱਸਿਆਂ ਵਿੱਚ ਮੌਜੂਦਾ ਸਥਿਤੀ ਤੋਂ ਬਹੁਤ ਚਿੰਤਤ ਹਾਂ। ਸਾਨੂੰ ਸਾਰਿਆਂ ਨੂੰ ਮਿਲ ਕੇ ਆਪਣੇ ਸ਼ਹਿਰ ਵਿੱਚ ਸ਼ਾਂਤੀ ਬਹਾਲ ਕਰਨ ਲਈ ਸਾਰੇ ਉਪਰਾਲੇ ਕਰਨੇ ਚਾਹੀਦੇ ਹਨ। ਮੈਂ ਫਿਰ ਸਾਰਿਆਂ ਨੂੰ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕਰਦਾ ਹਾਂ।

ਇਸ ਦੌਰਾਨ ਦਿੱਲੀ ਪੁਲਿਸ ਨੇ ਕਿਹਾ ਕਿ, ਉੱਤਰ ਪੂਰਬੀ ਦਿੱਲੀ ਦੀ ਸਥਿਤੀ “ਬਹੁਤ ਤਣਾਅਪੂਰਨ” ਹੈ। “ਸਾਨੂੰ ਉੱਤਰ-ਪੂਰਬੀ ਦਿੱਲੀ ਤੋਂ ਹਿੰਸਾ ਦੀਆਂ ਘਟਨਾਵਾਂ ਨਾਲ ਸੰਬੰਧਿਤ ਕਾਲਾਂ ਲਗਾਤਾਰ ਮਿਲ ਰਹੀਆਂ ਹਨ। ਪਿੰਕ ਲਾਈਨ ਮੈਟਰੋ ‘ਤੇ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕੂਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਸਟੇਸ਼ਨਾਂ ਸਮੇਤ ਪੰਜ ਦਿੱਲੀ ਮੈਟਰੋ ਸਟੇਸ਼ਨ ਅੱਜ ਬੰਦ ਰਹਿਣਗੇ ਅਤੇ ਵੈਲਕਮ ਮੈਟਰੋ ਸਟੇਸ਼ਨ ‘ਤੇ ਰੇਲ ਗੱਡੀਆਂ ਬੰਦ ਕੀਤੀਆਂ ਜਾਣਗੀਆਂ।

ਦੱਸ ਦਈਏ ਸੋਮਵਾਰ ਨੂੰ ਉੱਤਰ ਪੂਰਬੀ ਦਿੱਲੀ ਵਿੱਚ ਸੋਧੇ ਹੋਏ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹਿੰਸਾ ਭੜਕਣ ਕਾਰਨ ਅਰਧ ਸੈਨਿਕ ਅਤੇ ਦਿੱਲੀ ਪੁਲਿਸ ਦੇ ਕਈ ਜਵਾਨ ਜ਼ਖ਼ਮੀ ਹੋ ਗਏ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਪੱਥਰ ਸੁੱਟਣ ਤੋਂ ਇਲਾਵਾ ਮਕਾਨਾਂ, ਦੁਕਾਨਾਂ, ਵਾਹਨ ਅਤੇ ਇਕ ਪੈਟਰੋਲ ਪੰਪ ਨੂੰ ਅੱਗ ਦੇ ਹਵਾਲੇ ਕਰ ਦਿੱਤਾ।

Leave a Reply

Your email address will not be published. Required fields are marked *