ਅਮਰੀਕੀ ਰਾਸ਼ਟਰਪਤੀ ਨੇ ਦੂਜੀ ਵਾਰ ਕਰਵਾਇਆ ਕੋਰੋਨਾ ਦਾ ਟੈਸਟ, ਜਾਂਚ ਰਿਪੋਰਟ ਆਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਤਬਾਹੀ ਮਚਾਈ ਹੋਈ ਹੈ। ਵਿਸ਼ਵ ਦਾ ਸੱਭ ਤੋਂ ਸ਼ਕਤੀਸ਼ਾਲੀ ਮੁਲਕ ਅਖਵਾਉਣ ਵਾਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਤਬਾਹੀ ਮਚਾਈ ਹੋਈ ਹੈ। ਵਿਸ਼ਵ ਦਾ ਸੱਭ ਤੋਂ ਸ਼ਕਤੀਸ਼ਾਲੀ ਮੁਲਕ ਅਖਵਾਉਣ ਵਾਲਾ ਅਮਰੀਕਾ ਵੀ ਕੋਰੋਨਾ ਦੇ ਸਾਹਮਣੇ ਨਰਮ ਪੈ ਚੁੱਕਿਆ ਹੈ। ਹੁਣ ਤੱਕ 2 ਲੱਖ ਤੋਂ ਵੱਧ ਅਮਰੀਕੀ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਕੋਰੋਨਾ ਦੇ ਪ੍ਰਕੋਪ ਨੂੰ ਵੇਖਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਆਪਣਾ ਦੂਜੀ ਵਾਰ ਟੈਸਟ ਕਰਵਾਇਆ ਹੈ ਜਿਸ ਦੀ ਜਾਂਚ ਰਿਪੋਰਟ ਨੈਗਟੀਵ ਆਈ ਹੈ।

One Photo Perfectly Captures Tension Between Trump And Other World ...

 

ਮੀਡੀਆ ਰਿਪੋਰਟਾਂ ਅਨੁਸਾਰ ਰਾਸ਼ਟਰਪਤੀ ਟਰੰਪ ਦੁਆਰਾ ਦੂਜੀ ਵਾਰ ਕੋਰੋਨਾ ਵਾਇਰਸ ਦੇ ਟੈਸਟ ਕਰਵਾਉਣ ਦੀ ਜਾਣਕਾਰੀ ਵਾਈਟ ਹਾਊਸ ਨੇ ਇਕ ਬਿਆਨ ਜਾਰੀ ਕਰਕੇ ਦਿੱਤੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਦੂਜੀ ਵਾਰ ਟੈਸਟ ਹੋਇਆ ਹੈ ਅਤੇ ਉਨ੍ਹਾਂ ਵਿਚ ਕੋਰੋਨਾ ਦਾ ਕੋਈ ਲੱਛਣ ਨਹੀਂ ਵਿਖਾਈ ਦਿੱਤਾ ਤੇ ਉਹ ਪੂਰੀ ਤਰ੍ਹਾ ਸਿਹਤਮੰਦ ਹਨ। ਰਿਪੋਰਟਾਂ ਦੀ ਮੰਨੀਏ ਤਾਂ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਟੈਸਟ ਇਕ ਅਜਿਹੀ ਮਸ਼ੀਨ ਰਾਹੀਂ ਕੀਤਾ ਗਿਆ ਹੈ ਜੋ ਕਿ 15 ਮਿੰਟਾਂ ਵਿਚ ਨਤੀਜਾ ਦੇ ਦਿੰਦੀ ਹੈ। ਦੱਸ ਦਈਏ ਕਿ ਡੋਨਾਲਡ ਟਰੰਪ ਦਾ ਇਸ ਤੋਂ ਪਹਿਲਾਂ ਉਦੋਂ ਕੋਰੋਨਾ ਦਾ ਟੈਸਟ ਕੀਤਾ ਗਿਆ ਸੀ ਜਦੋਂ ਟਰੰਪ ਨੂੰ ਮਿਲ ਕੇ ਬ੍ਰਾਜੀਲ ਦਾ ਇਕ ਅਧਿਕਾਰੀ ਆਪਣੇ ਦੇਸ਼ ਵਾਪਸ ਪਰਤਿਆ ਸੀ ਅਤੇ ਉਦੋਂ ਉਸ ਨੂੰ ਕੋਰੋਨਾ ਵਾਇਰਸ ਨੇ ਆਪਣੀ ਚਪੇਟ ਵਿਚ ਲੈ ਲਿਆ ਸੀ। ਟਰੰਪ ਦੇ ਪਹਿਲੀ ਵਾਰ ਕੀਤੇ ਗਏ ਟੈਸਟ ਦੀ ਜਾਂਚ ਰਿਪੋਰਟ ਵੀ ਨੈਗੇਟਿਵ ਹੀ ਆਈ ਸੀ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ 245,373 ਹੋ ਚੁੱਕੀ ਹੈ ਜਦਕਿ ਛੇ ਹਜ਼ਾਰ ਲੋਕ ਆਪਣੀ ਜਾਨ ਗਵਾ ਚੁੱਕੇ ਹਨ।

Leave a Reply

Your email address will not be published. Required fields are marked *