ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਸੰਕਟ ਵਿਚਾਲੇ ਵੀ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦੇ ਖਾਤਮੇ ਲਈ ਸੁਰੱਖਿਆ ਬਲਾਂ ਨੇ ਆਪਣੀ ਮੁਹਿੰਮ ਦਿਨ-ਰਾਤ ਚਲਾਈ ਹੋਈ ਹੈ। ਅੱਜ ਬੁੱਧਵਾਰ ਨੂੰ ਵੀ ਪੁਲਵਾਮਾ ਜਿਲ੍ਹੇ ਵਿਚ ਇਕ ਮੁਕਾਬਲੇ ਦੌਰਾਨ ਸੈਨਾ ਦੇ ਜਵਾਨਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਹਾਲਾਂਕਿ ਸਰਚ ਆਪਰੇਸ਼ਨ ਅਜੇ ਵੀ ਜਾਰੀ ਹੈ। ਉੱਥੇ ਹੀ ਸਾਵਧਾਨੀ ਦੀ ਤੌਰ ਉੱਤੇ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
#UPDATE Three terrorists have been neutralised in the encounter that broke out between terrorists & security forces in Kangan area of Pulwama, earlier today. Arms and ammunition recovered. More details awaited: J&K Police (Visuals deferred by unspecified time) https://t.co/IgMbGMcKGA pic.twitter.com/qUb0D4eKDO
— ANI (@ANI) June 3, 2020
ਮੀਡੀਆ ਰਿਪੋਰਟਾਂ ਅਨੁਸਾਰ ਸੁਰੱਖਿਆ ਬਲਾਂ ਨੂੰ ਪੁਲਵਾਮਾ ਦੇ ਕੰਗਨ ਖੇਤਰ ਵਿਚ ਅੱਤਵਾਦੀਆਂ ਦੇ ਛਿਪੇ ਹੋਣ ਦੀ ਖੁਫੀਆ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਸੈਨਾ ਨੇ ਸੰਯੁਕਤ ਆਪਰੇਸ਼ਨ ਸ਼ੁਰੂ ਕੀਤਾ। ਚਾਰੇ ਪਾਸਿਓ ਘਿਰਦਾ ਵੇਖ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਸੈਨਾ ਦੁਆਰਾ ਵੀ ਜਵਾਬੀ ਗੋਲੀਬਾਰੀ ਸ਼ੁਰੂ ਹੋ ਗਈ ਅਤੇ ਇਸ ਦੌਰਾਨ ਤਿੰਨ ਅੱਤਵਾਦੀ ਢੇਰ ਹੋ ਗਏ। ਖਬਰ ਏਜੰਸੀ ਏਐਨਆਈ ਦੇ ਟਵੀਟ ਮੁਤਾਬਕ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਹੋਰ ਗੋਲਾ ਬਾਰੂਦ ਬਰਾਮਦ ਹੋਇਆ ਹੈ। ਉੱਥੇ ਹੀ ਮੁਕਾਬਲੇ ਤੋਂ ਬਾਅਦ ਇਲਾਕੇ ਵਿਚ ਇੰਟਰਨੈੱਟ ਸੇਵਾਵਾਂ ‘ਤੇ ਵੀ ਰੋਕ ਲਗਾ ਦਿੱਤੀ ਹੈ ਤਾਂ ਜੋ ਕਿਸੇ ਤਰ੍ਹਾ ਦੀ ਅਫਵਾਹ ਨਾ ਫੈਲ ਸਕੇ।
ਇਸ ਤੋਂ ਪਹਿਲਾਂ ਬੀਤੇ ਮੰਗਲਵਾਰ ਵੀ ਸੁਰੱਖਿਆ ਬਲਾਂ ਨੇ ਅਵੰਤੀਪੁਰਾ ਦੇ ਸਾਈਮੋਹ ਪਿੰਡ ਵਿਚ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ ਸੀ। ਮੀਡੀਆ ਰਿਪੋਰਟਾਂ ਅਨੁਸਾਰ ਸੁਰੱਖਿਆ ਬਲਾਂ ਨੂੰ ਇੱਥੇ ਦੋ ਅੱਤਵਾਦੀਆਂ ਦੇ ਛਿਪੇ ਹੋਣ ਦੀ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਸੈਨਾ ਨੇ ਤਲਾਸ਼ੀ ਮੁਹਿੰਮ ਚਲਾਈ। ਰਿਪੋਰਟਾਂ ਅਨੁਸਾਰ ਜਵਾਨਾਂ ਨੇ ਅੱਤਵਾਦੀਆਂ ਨੂੰ ਹਥਿਆਰ ਸੁੱਟਣ ਲਈ ਕਿਹਾ ਸੀ ਪਰ ਉਨ੍ਹਾਂ ਵੱਲੋਂ ਫਾਇਰਿੰਗ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਸੈਨਾ ਦੁਆਰਾ ਕੀਤੀ ਜਵਾਬੀ ਕਾਰਵਾਈ ਵਿਚ ਦੋਵੇਂ ਅੱਤਵਾਦੀ ਮਾਰੇ ਗਏ।
