ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਚ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਦਿੱਤੇ ਹੁਕਮਾਂ ਅਨੁਸਰ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵਲੋਂ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਿਲਾ ਫਰੀਦਕੋਟ ਵਿੱਚ ਪੈਦੇ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਸਰਕਾਰ ਵੱਲੋ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਪਾਸ ਤੁਰੰਤ ਜਮਾ ਕਰਵਾਉਣ | ਇਸ ਲਈ ਆਖਰੀ ਮਿਤੀ 20 ਮਾਰਚ 2019 ਨਿਸ਼ਚਿਤ ਕੀਤੀ ਗਈ ਹੈ |
Watch Video
