ਆਪ੍ਰੇਸ਼ਨ ਬਲੂਸਟਾਰ ਨੂੰ ਲੈ ਕੇ ਪੰਜਾਬ ਭਰ ‘ਚ ਸੁਰੱਖਿਆ ਸਖ਼ਤ, ਫਲੈਗ ਮਾਰਚ

ਚੰਡੀਗੜ੍ਹ : ਘੱਲੂਘਾਰਾ ਹਫ਼ਤਾ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਵੀਰਵਾਰ ਨੂੰ ਸੀਪੀ ਐੱਸਐੱਸਪੀ ਦੀ ਅਗਵਾਈ ’ਚ…

ਚੰਡੀਗੜ੍ਹ : ਘੱਲੂਘਾਰਾ ਹਫ਼ਤਾ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਵੀਰਵਾਰ ਨੂੰ ਸੀਪੀ ਐੱਸਐੱਸਪੀ ਦੀ ਅਗਵਾਈ ’ਚ ਪੁਲਿਸ ਟੀਮਾਂ ਨੇ ਆਪਣੇ ਸਬੰਧਤ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ’ਚ ਫਲੈਗ ਮਾਰਚ ਵੀ ਕੀਤਾ। ਸਾਰੇ 28 ਪੁਲਿਸ ਜ਼ਿਲ੍ਹਿਆਂ ’ਚ 192 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 110 ਫਲੈਗ ਮਾਰਚ ਕੀਤੇ ਗਏ।

ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ ’ਤੇ ਇਹ ਮੁਹਿੰਮ ਚਲਾਈ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀ/ਐੱਸਐੱਸਪੀ ਨੂੰ ਆਪੋ ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ’ਚ ਫਲੈਗ ਮਾਰਚ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਪੁਲਿਸ ਟੀਮਾਂ ਨੇ ਫਲੈਗ ਮਾਰਚ ਦੌਰਾਨ 368 ਸ਼ੱਕੀ ਵਿਅਕਤੀਆਂ ਨੂੰ ਫੜਿਆ ਵੀ ਹੈ। 
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਵੀ ਅਫਵਾਹ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਜੇਕਰ ਕੋਈ ਸ਼ੱਕੀ ਵਸਤੂ ਮਿਲਦੀ ਹੈ ਤਾਂ ਤੁਰੰਤ ਪੁਲਸ ਨਾਲ ਸੰਪਰਕ ਕੀਤਾ ਜਾਵੇ।

Leave a Reply

Your email address will not be published. Required fields are marked *