ਕਰਨਾਲ (ਇੰਟ.)- ਕਿਸਾਨ ਮਹਾ ਪੰਚਾਇਤ ਦੇ ਅੱਗੇ ਕਰਨਾਲ ‘ਚ ਸੁਰੱਖਿਆ ਕੀਤੀ ਸਖ਼ਤ। ਰਾਜ ਸਰਕਾਰ ਨੇ ”ਭੜਕਾ ਸਮਗਰੀ ਅਤੇ ਅਫ਼ਵਾਹਾਂ ਦੇ ਪ੍ਰਸਾਰ” ਨੂੰ ਰੋਕਣ ਲਈ ਅੱਜ ਕੁਰੂਕਸ਼ੇਤਰ, ਕੈਥਲ, ਜੀਂਦ ਅਤੇ ਪਾਣੀਪਤ ਵਿਚ ਮੋਬਾਈਲ ਇੰਟਰਨੈੱਟ ਅਤੇ ਐੱਸ.ਐਮ.ਐੱਸ. ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਕਿਸਾਨਾਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਖੱਟਰ ਸਰਕਾਰ ਨੂੰ ਦਿੱਤੇ ਅਲਟੀਮੇਟਮ ਤੋਂ ਬਾਅਦ ਅੱਜ ਕਰਨਾਲ ਸਕੱਤਰੇਤ ਦਾ ਘਿਰਾਓ ਕੀਤਾ ਜਾਵੇਗਾ। ਸਾਰੀਆਂ ਕਿਸਾਨ ਜਥੇਬੰਦੀਆਂ ਕਰਨਾਲ ਅਨਾਜ ਮੰਡੀ ਵਿੱਚ ਇਕੱਠੇ ਹੋਣ ਮਗਰੋਂ ਸਕੱਤਰੇਤ ਵੱਲ ਕੂਚ ਕਰਨਗੀਆਂ।
Haryana: Security tightens in Karnal ahead of Kisan Mahapanchayat. Visuals from near offices of Deputy Commissioner & SP
State govt has suspended mobile internet & SMS services in Kurukshetra, Kaithal, Jind & Panipat to curb “spread of inflammatory material & rumours” today pic.twitter.com/FsEXGeWaVn
— ANI (@ANI) September 7, 2021
Read more- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ, ਸਜਾਇਆ ਅਲੌਕਿਕ ਨਗਰ ਕੀਰਤਨ
ਕਰਨਾਲ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੰਟਰਨੈੱਟ ਅਤੇ ਐੱਸਐਮਐੱਸ ਸੇਵਾਵਾਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਅਤੇ ਪਾਣੀਪਤ ’ਚ ਸੋਮਵਾਰ ਦੁਪਹਿਰ 12 ਵਜੇ ਤੋਂ ਮੰਗਲਵਾਰ ਰਾਤ 12 ਵਜੇ ਤੱਕ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਦਿਆਂ ਰੈਪਿਡ ਐਕਸ਼ਨ ਫੋਰਸ (ਆਰਏਐੱਫ) ਦੇ ਜਵਾਨਾਂ ਦੀ ਟੁੱਕੜੀ ਨੂੰ ਸੱਦਿਆ ਹੈ ਜਿਸ ਵਿੱਚ 620 ਜਵਾਨ ਸ਼ਾਮਲ ਹਨ।
Haryana: Security personnel deployed in Karnal ahead of Kisan Mahapanchayat.
Visuals from new Anaj Mandi area in Karnal. pic.twitter.com/mfnQ7rSEDn
— ANI (@ANI) September 7, 2021
ਇਨ੍ਹਾਂ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਐੱਸਪੀ, ਡੀਐੱਸਪੀ, ਇੰਸਪੈਕਟਰ ਅਤੇ ਹਰਿਆਣਾ ਪੁਲਿਸ ਦੇ ਸੈਂਕੜੇ ਜਵਾਨ ਤਾਇਨਾਤ ਕੀਤੇ ਗਏ ਹਨ। ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨੈਸ਼ਨਲ ਹਾਈਵੇਅ-44 ਰਾਹੀਂ ਅੰਬਾਲਾ ਤੋਂ ਦਿੱਲੀ ਜਾਣ ਵਾਲੇ ਰੂਟ ਨੂੰ ਕਰਨਾਲ ਤੋਂ ਪਹਿਲਾਂ ਹੀ ਬਦਲ ਦਿੱਤਾ ਹੈ।



