ਪਿੰਡ ‘ਚ ਛਾਪਾ ਮਾਰਨ ਆਈ ਪੁਲਿਸ ਨੂੰ ਵੇਖ ਘਰ ਦੀ ਤੀਜੀ ਮੰਜ਼ਿਲ ਤੋਂ ਨੌਜਵਾਨ ਨੇ ਮਾਰ ਦਿੱਤੀ ਛਾਲ, ਮੌਤ

ਜਲੰਧਰ : ਨਸ਼ਿਆਂ ਵਿਰੁੱਧ ਛਾਪੇਮਾਰੀ ਕਰਨ ਗਈ ਪੁਲਿਸ ਦੀ ਕਾਰਵਾਈ ਤੋਂ ਡਰ ਕੇ ਇਕ ਨੌਜਵਾਨ ਨੇ ਮਕਾਨ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਨੌਜਵਾਨ…

ਜਲੰਧਰ : ਨਸ਼ਿਆਂ ਵਿਰੁੱਧ ਛਾਪੇਮਾਰੀ ਕਰਨ ਗਈ ਪੁਲਿਸ ਦੀ ਕਾਰਵਾਈ ਤੋਂ ਡਰ ਕੇ ਇਕ ਨੌਜਵਾਨ ਨੇ ਮਕਾਨ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਹ ਘਟਨਾ ਜਲੰਧਰ ਦੇ ਕਿਸ਼ਨਪੁਰਾ ਅਧੀਨ ਪੈਂਦੇ ਪਿੰਡ ਢੱਕੀਆ ਵਿੱਚ ਸਵੇਰੇ ਸਾਢੇ ਛੇ ਵਜੇ ਵਾਪਰੀ। ਮ੍ਰਿਤਕ ਵਿਅਕਤੀ ਦੀ ਪਛਾਣ ਲੱਖੂ (32) ਵਜੋਂ ਹੋਈ ਹੈ।
ਧਾਣਕੀਆ ਇਲਾਕੇ ਦੇ ਰਹਿਣ ਵਾਲੇ ਰਾਹੁਲ ਨੇ ਦੱਸਿਆ ਕਿ ਐਤਵਾਰ ਸਵੇਰੇ ਉਹ ਆਪਣੇ ਪਰਿਵਾਰ ਨਾਲ ਘਰ ‘ਚ ਸੁੱਤਾ ਪਿਆ ਸੀ ਕਿ ਜ਼ਮੀਨ ‘ਤੇ ਡਿੱਗਣ ਦੀ ਜ਼ੋਰਦਾਰ ਆਵਾਜ਼ ਆਈ। ਜਦੋਂ ਉਹ ਪਰਿਵਾਰ ਸਮੇਤ ਘਰੋਂ ਬਾਹਰ ਨਿਕਲਿਆ ਤਾਂ ਨੌਜਵਾਨ ਦੀ ਲਾਸ਼ ਗਲੀ ਵਿਚ ਪਈ ਸੀ। ਕੁਝ ਹੀ ਮਿੰਟਾਂ ਬਾਅਦ ਪੁਲਿਸ ਮੁਲਾਜ਼ਮ ਪਹੁੰਚੇ ਤਾਂ ਪਤਾ ਲੱਗਾ ਕਿ ਪੁਲਿਸ ਨੇ ਇਲਾਕੇ ‘ਚ ਨਸ਼ਿਆਂ ਵਿਰੁੱਧ ਛਾਪੇਮਾਰੀ ਕੀਤੀ ਹੈ |
ਪੁਲਿਸ ਦੇ ਡਰੋਂ ਲੱਖੂ ਪਿਛਲੀ ਗਲੀ ‘ਚ ਇਕ ਘਰ ਦੀ ਕੰਧ ਟੱਪ ਕੇ ਆਪਣੇ ਘਰ ਦੀ ਛੱਤ ‘ਤੇ ਆ ਗਿਆ। ਦਰਵਾਜ਼ਾ ਛੱਤ ‘ਤੇ ਹੋਣ ਕਾਰਨ ਉਸ ਨੂੰ ਭੱਜਣ ਦਾ ਕੋਈ ਰਸਤਾ ਨਹੀਂ ਮਿਲਿਆ। ਗਲੀ ਦੇ ਸਾਹਮਣੇ ਵਾਲੇ ਘਰ ਵਿਚੋਂ ਭੱਜਣ ਦੀ ਕੋਸ਼ਿਸ਼ ਵਿਚ ਉਸ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਗਲੀ ਵਿਚ ਡਿੱਗਣ ਤੋਂ ਪਹਿਲਾਂ ਗਲੀ ਵਿਚ ਘਰ ਦੇ ਬਾਹਰ ਖੜ੍ਹੇ ਇਕ ਆਟੋ ਨਾਲ ਉਸ ਦਾ ਸਿਰ ਜ਼ਮੀਨ ਵਿਚ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

Leave a Reply

Your email address will not be published. Required fields are marked *