ਸੀਨੀਅਰ ਐਡਵੋਕੇਟ ਵਿਨੋਦ ਘਈ ਹੋਣਗੇ ਪੰਜਾਬ ਦੇ ਨਵੇਂ ਏ.ਜੀ., ਆਖੀ ਇਹ ਗੱਲ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏ.ਜੀ.) ਹੋਣਗੇ। ਉਨ੍ਹਾਂ ਨੇ ਖੁਦ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ…

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏ.ਜੀ.) ਹੋਣਗੇ। ਉਨ੍ਹਾਂ ਨੇ ਖੁਦ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਜਾਂ ਪੰਜਾਬ ਸਰਕਾਰ ਵਿਚ ਕਿਸੇ ਨੂੰ ਨਹੀਂ ਜਾਣਦੇ, ਸਰਕਾਰ ਨੇ ਖੁਦ ਉਨ੍ਹਾਂ ਨੂੰ ਅਪ੍ਰੋਤ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਮੀ ਭਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਦਾਇਰ ਮਾਮਲਿਆਂ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨਗੇ। ਉਹ ਛੇਤੀ ਹੀ ਐਡਵੋਕੇਟ ਅਨਮੋਲ ਰਤਨ ਸਿੱਧੂ ਦੀ ਥਾਂ ਲੈਣਗੇ। ਜਿਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਪੰਜਾਬ ਵਿਚ ਪਿਛਲੇ 10 ਮਹੀਨੇ ਵਿਚ 5 ਐਡਵੋਕੇਟ ਜਨਰਲ ਬਦਲ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਸੀ.ਐੱਮ. ਰਹਿੰਦੇ ਐਡਵੋਕੇਟ ਅਤੁਲ ਨੰਦਾ ਏ.ਜੀ.  ਰਹੇ। ਕਾਂਗਰਸ ਨੇ ਕੈਪਟਨ ਨੂੰ ਸੀ.ਐੱਮ. ਦੀ ਕੁਰਸੀ ਤੋਂ ਹਟਾ ਚਰਨਜੀਤ ਸਿੰਘ ਚੰਨੀ ਨੂੰ ਬਿਠਾ ਦਿੱਤਾ। ਚੰਨੀ ਸਰਕਾਰ ਨੇ ਐਡਵੋਕੇਟ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਬਣਾ ਦਿੱਤਾ। ਇਸ ਤੋਂ ਤੁਰੰਤ ਬਾਅਦ ਉਸ ਸਮੇਂ ਦੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਖੁਸ਼ ਹੋ ਗਏ। ਉਨ੍ਹਾਂ ਦੀ ਜ਼ਿੱਦ ‘ਤੇ ਡੀ.ਐੱਸ. ਪਟਵਾਲੀਆ ਨੂੰ ਐਡਵੋਕੇਟ ਜਨਰਲ ਬਣਾਇਆ ਗਿਆ। ਇਸ ਤੋਂ ਬਾਅਦ ਪੰਜਾਬ ਸਰਕਾਰ ਵਿਚ ਸਰਕਾਰ ਬਦਲੀ ਤਾਂ ਐਡਵੋਕੇਟ ਅਨਮੋਲ ਰਤਨ ਸਿੱਧੂ ਨੂੰ ਏ.ਜੀ. ਬਣਾਇਆ ਗਿਆ। ਹੁਣ ਆਪ ਸਰਕਾਰ ਵਿਚ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਐਡਵੋਕੇਟ ਘਈ ਉਨ੍ਹਾਂ ਦੀ ਥਾਂ ਲੈਣਗੇ। 

Leave a Reply

Your email address will not be published. Required fields are marked *