ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੋਹਿੰਦਰ ਸਿੰਘ ਕੇਪੀ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਖ਼ਬਰਾਂ ਸਨ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਲੰਧਰ ਪੱਛਮੀ ਜਾਂ ਆਦਮਪੁਰ ਤੋਂ ਟਿਕਟ ਮਿਲ ਸਕਦੀ ਹੈ, ਟਿਕਟ ਨਾ ਮਿਲਣ ਤੋਂ ਨਾਰਾਜ਼ ਮੋਹਿੰਦਰ ਸਿੰਘ ਕੇਪੀ ਭਲਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਮੋਹਿੰਦਰ ਸਿੰਘ ਕੇਪੀ ਦੋਆਬਾ ਦੇ ਵੱਡੇ ਨੇਤਾ ਹਨ, ਉਹ ਜਲੰਧਰ ਦੇ ਸਾਬਕਾ ਵਿਧਾਇਕ ਵੀ ਹਨ ਅਤੇ 5 ਵਾਰ ਵਿਧਾਇਕ ਵੀ ਰਹਿ ਚੁੱਕੇ ਹਨ।
ਕਾਂਗਰਸ ਦੇ ਸੀਨੀਅਰ ਆਗੂ ਮੋਹਿੰਦਰ ਸਿੰਘ ਕੇਪੀ ਭਾਰਤੀ ਜਨਤਾ ਪਾਰਟੀ ‘ਚ ਹੋ ਸਕਦੇ ਨੇ ਸ਼ਾਮਲ: ਸੂਤਰ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ…
