ਸ਼ਿਮਲਾ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਭੱਟਾਕੁਫਰ ਇਲਾਕੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ‘ਸਰਸਵਤੀ ਪੈਰਾਡਾਈਜ਼ ਸਕੂਲ’ ਦੀ ਸੰਚਾਲਿਕਾ ਮਨੀਸ਼ਾ ਮਿੱਤਲ ਦਾ ਦਿਨ-ਦਿਹੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਦਹਿਸ਼ਤ ਅਤੇ ਗੁੱਸੇ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਦੇਵਭੂਮੀ ਵਰਗੇ ਸ਼ਾਂਤ ਸੂਬੇ ਵਿੱਚ ਅਜਿਹੀ ਬੇਖੌਫ਼ ਵਾਰਦਾਤ ਹੋਣਾ ਬੇਹੱਦ ਚਿੰਤਾਜਨਕ ਹੈ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਭਰਾ ਨਾਲ ਚੱਲ ਰਿਹਾ ਸੀ ਜਾਇਦਾਦ ਦਾ ਵਿਵਾਦ
ਮੁੱਢਲੀ ਜਾਣਕਾਰੀ ਮੁਤਾਬਕ ਮਨੀਸ਼ਾ ਮਿੱਤਲ ਦਾ ਆਪਣੇ ਭਰਾ ਨਾਲ ਪਿਛਲੇ ਕਈ ਸਾਲਾਂ ਤੋਂ ਜ਼ਮੀਨ-ਜਾਇਦਾਦ ਨੂੰ ਲੈ ਕੇ ਗੰਭੀਰ ਵਿਵਾਦ ਚੱਲ ਰਿਹਾ ਸੀ। ਇਹ ਮਾਮਲਾ ਮਾਨਯੋਗ ਹਾਈਕੋਰਟ ਵਿੱਚ ਵੀ ਵਿਚਾਰ ਅਧੀਨ (Sub-judice) ਹੈ। ਦੱਸਿਆ ਜਾ ਰਿਹਾ ਹੈ ਕਿ ਮਨੀਸ਼ਾ ਨੇ ਪਹਿਲਾਂ ਵੀ ਆਪਣੇ ਭਰਾ ‘ਤੇ ਕਈ ਗੰਭੀਰ ਆਰੋਪ ਲਗਾਏ ਸਨ। ਮਨੀਸ਼ਾ ਸਕੂਲ ਕੰਪਲੈਕਸ ਦੇ ਅੰਦਰ ਹੀ ਆਪਣੀ 17 ਸਾਲਾ ਨਾਬਾਲਗ ਧੀ ਨਾਲ ਇਕੱਲੀ ਰਹਿੰਦੀ ਸੀ।
ਹੁਣ 17 ਸਾਲਾ ਮਾਸੂਮ ਧੀ ਦੀ ਜਾਨ ਨੂੰ ਖ਼ਤਰਾ
ਮਨੀਸ਼ਾ ਦੇ ਕਤਲ ਤੋਂ ਬਾਅਦ ਹੁਣ ਉਸਦੀ 17 ਸਾਲ ਦੀ ਨਾਬਾਲਗ ਧੀ ਸਕੂਲ ਵਿੱਚ ਬਿਲਕੁਲ ਇਕੱਲੀ ਰਹਿ ਗਈ ਹੈ। ਸਾਨੂੰ ਖ਼ਦਸ਼ਾ ਹੈ ਕਿ ਹਮਲਾਵਰ ਉਸ ਬੱਚੀ ਨੂੰ ਵੀ ਆਪਣਾ ਨਿਸ਼ਾਨਾ ਬਣਾ ਸਕਦੇ ਹਨ। ਅਸੀਂ ਪੁਲਿਸ-ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਕੁੜੀ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ।”
ਪੁਲਿਸ ਵੱਲੋਂ ਹੱਤਿਆ ਦਾ ਮਾਮਲਾ ਦਰਜ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਪੁਲਿਸ ਨੇ ਕਤਲ ਦਾ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰ ਦਿੱਤਾ ਹੈ। ਪੁਲਿਸ ਵੱਲੋਂ ਸਕੂਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਰਾ-ਭੈਣ ਦੇ ਪ੍ਰਾਪਰਟੀ ਵਿਵਾਦ ਸਮੇਤ ਸਾਰੇ ਸੰਭਾਵਿਤ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ – Major incident in Kurukshetra: ਸਕਾਰਪੀਓ ਸਵਾਰ ਬਦਮਾਸ਼ਾਂ ਨੇ ਦੋ ਨੌਜਵਾਨਾਂ ‘ਤੇ ਤਾਬੜਤੋੜ ਚਲਾਈਆਂ ਗੋਲੀਆਂ, ਇਲਾਕੇ ‘ਚ ਸਨਸਨੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



