ਗੁਰਦਾਸਪੁਰ (ਇੰਟ.)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਦਾ ਅੰਮ੍ਰਿਤਸਰ ਏਅਰਪੋਰਟ ‘ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਜਿਸ ਤੋਂ ਬਾਅਦ ਉਹ ਗੁਰਦਾਸਪੁਰ ਲਈ ਰਵਾਨਾ ਹੋ ਗਏ, ਜਿੱਥੋਂ ਅਰਵਿੰਦ ਕੇਜਰੀਵਾਲ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਗ੍ਰਹਿ ਪਿੰਡ ਸੇਖਵਾਂ ਵਿਖੇ ਪਹੁੰਚੇ ਹਨ ਅਤੇ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਰੱਖੀ ਗਈ ਪ੍ਰੈੱਸ ਕਾਨਫਰੰਸ ਵਿਚ ਅਰਵਿੰਦ ਕੇਜਰੀਵਾਲ ਵਲੋਂ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਗਿਆ।
Read more- ਸੁਪਰੀਮ ਕੋਰਟ ਵਿਚ 3 ਔਰਤਾਂ ਸਣੇ 9 ਜੱਜਾਂ ਦੀ ਨਿਯੁਕਤੀ ਨੂੰ ਹਰੀ ਝੰਡੀ
ਅਰਵਿੰਦ ਕੇਜਰੀਵਾਲ ਨਾਲ ਇਸ ਦੌਰਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹੋਰ ਸੀਨੀਅਰ ਵਰਕਰ ਵੀ ਸ਼ਾਮਲ ਸਨ। ਜਥੇ.ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਦੇ ਹੋ ਗਏ ਹਨ। ਦੱਸਣਯੋਗ ਹੈ ਕਿ ਜਥੇ. ਸੇਖਵਾਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਦੀ ਚੋਣ ਲੜਨਾ ਚਾਹੁੰਦੇ ਹਨ। ਇਹ ਵੀ ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਸੇਵਾ ਸਿੰਘ ਸੇਖਵਾਂ ਦੀ ਸਿਹਤ ਖ਼ਰਾਬ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਨੇ ਡੈਮੋਕ੍ਰੇਟਿਕ ਪਾਰਟੀ ‘ਚ ਸ਼ਾਮਿਲ ਹੋਣ ਮਗਰੋਂ ਸਿਆਸੀ ਗਤੀਵਿਧੀਆਂ ਵਿਚ ਹਿੱਸਾ ਨਹੀਂ ਲਿਆ।


